ਫਾਜਿਲਕਾ, 17 ਜੂਲਾਈ (ਵਿਨੀਤ ਅਰੋੜਾ) – ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਸ. ਮਨਜੀਤ ਸਿੰਘ ਬਰਾੜ ਵੱਲੋਂ ਜ਼ਿਲ੍ਹੇ ਅੰਦਰ ਬਿਨ੍ਹਾਂ ਰਿਫਲੈਕਟਰ ਲਗਾਏ ਵਹੀਕਲਜ਼ ਚਲਾਉਣ ‘ਤੇ ਪਾਬੰਦੀ ਲਗਾਈ ਗਈ ਹੈ । ਉਨ੍ਹਾਂ ਇਹ ਹੁਕਮ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੇ ਹਨ । ਆਪਣੇ ਹੁਕਮਾ ਵਿੱਚ ਉਨ੍ਹਾਂ ਕਿਹਾ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਜ਼ਿਲ੍ਹੇ ਅੰਦਰ ਸਾਈਕਲ ,ਰਿਕਸ਼ਾ,ਟਰੈਕਟਰ ਟਰਾਲੀ ਅਤੇ ਹੋਰ ਅਜਿਹੀਆਂ ਗੱਡੀਆਂ ਚਲ ਰਹੀਆ ਹਨ ਜਿਨ੍ਹਾਂ ਦੇ ਅੱਗੇ ਤੇ ਪਿੱਛੇ ਨਾ ਲਾਈਟਾਂ ਲੱਗੀਆਂ ਹੁੰਦੀਆਂ ਹਨ ਤੇ ਨਾ ਹੀ ਕੋਈ ਰਿਫਲੈਕਟਰ ਲੱਗਾ ਹੁੰਦਾ ਹੈ । ਇਸ ਕਾਰਨ ਅਜਿਹੇ ਵਹੀਕਲ ਅੱਗੇ ਤੋਂ ਤੇਜ਼ ਲਾਈਟਾਂ ਵਾਲਾ ਵਹੀਕਲ ਆਉਣ ਤੇ ਵਿਖਾਈ ਨਹੀਂ ਦਿੰਦੇ ਜੋ ਹਮੇਸ਼ਾ ਐਕਸੀਡੈਂਟ ਹੋਣ ਦਾ ਕਾਰਨ ਬਣਦੇ ਹਨ । ਇਸ ਨਾਲ ਜਿੱਥੇ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ ਉੱਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਨੁਕਸੇ ਅਮਨ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ । ਅਜਿਹੇ ਵਹੀਕਲਜ਼ ਨੂੰ ਜ਼ਿਲ੍ਹੇ ਅੰਦਰ ਰਿਫਲੈਕਟਰ ਲਗਾਏ ਤੋਂ ਬਿਨ੍ਹਾਂ ਚੱਲਣ ਤੇ ਰੋਕ ਲਗਾਈ ਗਈ ਹੈ । ਇਸ ਲਈ ਜ਼ਿਲ੍ਹੇ ਅੰਦਰ ਕੋਈ ਵੀ ਵਿਅਕਤੀ ਸਾਈਕਲ,ਰਿਕਸ਼ਾ,ਟਰੈਕਟਰ -ਟਰਾਲੀ, ਰੇਹੜੀ ਅਤੇ ਹੋਰ ਕੋਈ ਅਜਿਹੀ ਗੱਡੀ ਜਿਸ ਦੇ ਅੱਗੇ ਤੇ ਪਿੱਛੇ ਲਾਈਟਾਂ ਨਹੀਂ ਹਨ ਉਸ ਨੂੰ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨ੍ਹਾਂ ਨਹੀਂ ਚਲਾਏਗਾ ।
ਜ਼ਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਸ. ਮਨਜੀਤ ਸਿੰਘਸ ਬਰਾੜ ਵੱਲੋਂ ਜ਼ਿਲ੍ਹੇ ਅੰਦਰ ਲੱਕੀ ਡਰਾਅ ਸਕੀਮਾਂ , ਪ੍ਰਾਈਵੇਟ ਲਾਟਰੀਆਂ , ਕਮੇਟੀਆਂ , ਜਿਸ ਵਿੱਚ ਹਫਤਾਵਾਰੀ ਜਾਂ ਮਹੀਨੇਵਾਰ ਪੈਸੇ ਇਕੱਠੇ ਕਰਕੇ ਡਰਾਅ ਕੱਢੇ ਜਾਂਦੇ ਹਨ ਜਾਂ ਡਰਾਅ ਰਾਹੀਂ ਪੈਸੇ ਜਾਂ ਕੋਈ ਇਨਾਮੀ ਵਸਤੂ ਦਿੱਤੀ ਜਾਂਦੀ ਹੈ , ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ । ਉਨ੍ਹਾਂ ਇਹ ਹੁਕਮ ਫੌਜਦਾਰੀ ਜ਼ਾਬਤਾ ਸੰਘਤਾ 1973 ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੇ ਹਨ । ਜਾਰੀ ਕੀਤੇ ਗਏ ਹੁਕਮ ਵਿੱਚ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕਈ ਲੋਕਾਂ ਵੱਲੋਂ ਜਿੱਥੇ ਭੋਲੇ-ਭਾਲੇ ਵਿਅਕਤੀਆਂ ਨੂੰ ਗੁੰਮਰਾਹ ਕਰਕੇ ਲਾਟਰੀਆਂ ਅਤੇ ਲੱਕੀ ਕੂਪਨ ਸਕੀਮਾਂ ਰਾਹੀਂ ਉਨ੍ਹਾਂ ਦਾ ਧੰਨ ਲੁੱਟਿਆਂ ਜਾ ਰਿਹਾ ਹੈ ਉੱਥੇ ਇਸ ਨਾਲ ਅਮਨ ਅਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਵਿੱਚ ਵੀ ਅੜਚਣ ਪੈਦਾ ਹੋ ਸਕਦੀ ਹੈ । ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਅਤੇ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੀ ਉਨ੍ਹਾਂ ਵੱਲੋਂ ਜ਼ਿਲ੍ਹੇ ਅੰਦਰ ਲੱਕੀ ਡਰਾਅ ਸਕੀਮਾਂ , ਪ੍ਰਾਈਵੇਟ ਲਾਟਰੀਆਂ , ਕਮੇਟੀਆਂ , ਜਿਸ ਵਿੱਚ ਹਫਤਾਵਾਰੀ ਜਾਂ ਮਹੀਨੇਵਾਰ ਪੈਸੇ ਇਕੱਠੇ ਕਰਕੇ ਡਰਾਅ ਕੱਢੇ ਜਾਂਦੇ ਹਨ ਜਾਂ ਡਰਾਅ ਰਾਹੀਂ ਪੈਸੇ ਜਾਂ ਕੋਈ ਇਨਾਮੀ ਵਸਤੂ ਦਿੱਤੀ ਜਾਂਦੀ ਹੈ , ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ।
ਇਸੇ ਤਰਾਂ ਜਿਲ੍ਹਾ ਮੈਜਿਸਟਰੇਟ ਫਾਜਿਲਕਾ ਦੇ ਹੁਕਮ ਅਨੁਸਾਰ ਜ਼ਿਲ੍ਹਾ ਫਾਜਿਲਕਾ ਵਿਚ ਪੈਂਦੀ ਅੰਤਰ ਰਾਸ਼ਟਰੀ ਸੀਮਾ ਤੇ ਦੇਸ਼ ਵਿਰੋਧੀ ਗਤੀ ਵਿਧੀਆਂ ਰੋਕਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਵਿਚ ਕੋਈ ਵੀ ਵਿਅਕਤੀ ਸ਼ਾਮ 7 ਵਜੇ ਤੋਂ ਸਵੇਰ ਦੇ 6 ਵਜੇ ਤੱਕ ਨਹਿਰਾਂ, ਡਰੇਨਾਂ, ਡਿਸਟਰੀਬਿਊਟਰੀਆਂ,ਵਾਟਰ ਚੈਨਲਾਂ ਅਤੇ ਰੇਲਵੇ ਲਾਈਨਾਂ ਤੇ 100 ਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਵੱਲੋ ਸ਼ਾਮੀ 7 ਵਜੇ ਤੋਂ ਸਵੇਰ ਦੇ 6 ਵਜੇ ਤੱਕ ਚੱਲਣ ਫਿਰਨ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪਰ ਇਹ ਹੁਕਮ ਹੋਮ ਗਾਰਡ, ਪੁਲਿਸ, ਮਿਲਟਰੀ ਦਾ ਕੰਮ ਕਰਨ ਵਾਲੇ ਠੇਕੇਦਾਰ ਅਤੇ ਮਜ਼ਦੂਰਾਂ ਤੇ ਲਾਗੂ ਨਹੀਂ ਹੋਵੇਗਾ। ਪਰ ਇਹਨਾਂ ਪਾਸ ਮਿਲਟਰੀ ਅਥਾਰਟੀ ਵੱਲੋਂ ਜਾਰੀ ਕੀਤਾ ਗਿਆ ਸ਼ਨਾਖ਼ਤੀ ਕਾਰਡ ਜਰੂਰ ਹੋਣਾ ਚਾਹੀਦਾ ਹੈ। ਇਹ ਹੁਕਮ 24ਅਗਸਤ 2014 ਤੱਕ ਲਾਗੂ ਰਹਿਣਗੇ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …