ਅੰਮ੍ਰਿਤਸਰ, 5 ਅਕਤੂਬਰ (ਪਂਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਾਹਿਬ ਸ੍ਰੀ ਗੁਰੁ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੁਲਤਾਨਵਿੰਡ ਪਿੰਡ ਦੀ
ਪੱਤੀ ਦਾਦੂ ਜੱਲ੍ਹਾ ਦੇ ਗੁਰਦਆਰਾ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਆਯੋਜਿਤ ਕੀਤਾ ਗਿਆ ਜਿਸ ਵਿੱਚ ਪਿੰਡ ਵਾਸੀਆਂ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸ਼ਮੂਲੀਅਤ ਕੀਤੀ ਗਈ।ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਲੰਗਰ ਵਰਤਾਏ ਗਏ।
ਗੁਰਦੁਆਰਾ ਅਟਾਰੀ ਸਾਹਿਬ ਵਿਖੇ ਪਹੁੰਚਣ ਤੇ ਵਿਸ਼ੇਸ਼ ਤੋਰ ਤੇ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਮੇਨੈਜਰ ਜੋਬਨਜੀਤ ਸਿੰਘ ਸ਼ੰਕਰਪੁਰੀਆ ਅਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕਰਨ ਉਪਰੰਤ ਪੰਜ ਪਿਆਰਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ।ਇਸ ਮੋਕੇ ਨੰਬਰਦਾਰ ਜੋਗਾ ਸਿੰਘ, ਮੁਖਤਿਆਰ ਸਿੰਘ ਖਾਲਸਾ, ਨਿਰਵੈਰ ਸਿੰਘ, ਗੁਰਮੇਜ ਸਿੰਘ ਬੱਬੀ, ਵਿਜੇਪਾਲ ਸਿੰਘ, ਸੁਖਵਿੰਦਰ ਸਿੰਘ ਪੱਪੂ, ਨਿਰਮਲ ਸਿੰਘ, ਗੁਰਦੀਪ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ ਚੀਮਾਂ ਅਤੇ ਹੋਰ ਵੀ ਇਲਾਕੇ ਦੀਆਂ ਸੰਗਤਾਂ ਹਾਜਰ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media