Wednesday, June 24, 2026

ਸੀਨੀਅਰ ਸਿਟੀਜਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਦਿੱਕਤ – ਡਿਪਟੀ ਕਮਿਸ਼ਨਰ

ਸੀਨੀਅਰ ਸਿਟੀਜ਼ਨ ਆਪਣਾ ਕਾਰਡ ਬਣਾਉਣ ਲਈ ਸੇਵਾ ਸੈਂਟਰ `ਚ ਕਰ ਸਕਦੇ ਨੇ ਅਪਲਾਈ
ਫਾਜ਼ਿਲਕਾ, 6 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸੀਨੀਅਰ ਸਿਟੀਜ਼ਨ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਾ ਆਵੇ ਇਸ ਮਕਸਦ ਨਾਲ ਅੱਜ ਡਿਪਟੀ Dc Kalia Ishaਕਮਿਸਸ਼ਨਰ ਈਸ਼ਾ ਕਾਲੀਆ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਸੀਨੀਅਰ ਸਿਟੀਜ਼ਨ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਚਾਰ-ਚਰਚਾ ਕੀਤੀ ਗਈ।ਸੀਨੀਅਰ ਸਿਟੀਜਨ ਦੀ ਭਲਾਈ ਲਈ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਵਿੱਚ ਸੀਨੀਅਰ ਨਾਗਰਿਕ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਸੀਨੀਅਰ ਨਾਗਰਿਕਾਂ ਦੀ ਸਹੂਲਤ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਸੀਨੀਅਰ ਸਿਟੀਜਨਜ਼ ਦੇ ਜਾਇਜ਼ ਦਫਤਰੀ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਂਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਸੀਨੀਅਰ ਸਿਟੀਜ਼ਨ ਆਪਣਾ ਕਾਰਡ ਬਣਾਉਣ ਲਈ ਅਪਲਾਈ ਕਰ ਸਕਦੇ ਹਨ।ਉਨਾਂ ਕਿਹਾ ਕਿ ਸੀਨੀਅਰ ਸਿਟੀਜ਼ਨ ਦਾ ਕਾਰਡ ਬਣਨ ’ਤੇ ਨਾਗਰਿਕਾਂ ਨੂੰ ਕਈ ਪ੍ਰਕਾਰ ਦੀਆਂ ਸਹੂਲਤਾਂ ਮਿਲਣਯੋਗ ਹੁੰਦੀਆਂ ਹਨ ਜਿੰਨਾਂ ਵਿੱਚ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ ਦੀਆਂ ਬੱਸਾਂ ਵਿੱਚ ਰਾਖਵੀਆਂ ਸੀਟਾਂ, ਹਸਪਤਾਲਾਂ, ਡਿਸਪੈਂਸਰੀਆਂ, ਲਾਇਬਰੇਰੀਆਂ ਵਿੱਚ ਵੱਖਰੀਆਂ ਲਾਇਨਾਂ, ਬਿਜਲੀ/ਪਾਣੀ ਦੇ ਬਿੱਲਾਂ ਦੀ ਅਦਾਇਗੀ ਲਈ ਵੱਖਰੀਆਂ ਲਾਇਨਾਂ ਅਤੇ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ’ਤੇ ਦਿਤੀਆਂ ਜਾਣ ਵਾਲੀਆਂ ਸਹੂਲਤਾਂ ਸ਼ਾਮਿਲ ਹਨ।ਇਸ ਮੌਕੇ ਉਨਾਂ ਸਿਵਲ ਹਸਪਤਾਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲੇ ਵਿੱਚ 90 ਸਾਲ ਦੀ ਵੱਧ ਤੋਂ ਉਮਰ ਦੇ ਨਾਗਰਿਕਾਂ ਦੀ ਚੋਣ ਕੀਤੀ ਜਾਵੇ ਅਤੇ ਹਰ ਦੋ ਮਹੀਨਿਆਂ ਬਾਅਦ ਉਨਾਂ ਦਾ ਚੈਕਅੱਪ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸੀਨੀਅਰ ਨਾਗਰਿਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਕੈਂਪ ਲਗਾ ਕੇ ਜਾਗਰੂਕਤਾ ਫੈਲਾਈ ਜਾਵੇ ਅਤੇ ਕੈਂਪ ਵਿੱਚ ਆਉਣ ਵਾਲੇ 60 ਸਾਲ ਦੇ ਨਾਗਰਿਕਾਂ ਨੂੰ ਸਿਹਤ, ਪੈਨਸ਼ਨ ਅਤੇ ਪੁਲਿਸ ਕੇਸਾਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਆਉਣ ਵਾਲੀ ਪ੍ਰੇਸ਼ਾਨੀ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ।
ਇਸ ਮੌਕੇ ਐਸ.ਡੀ.ਐ ਫਾਜ਼ਿਲਕਾ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਰਣਦੀਪ ਸਿੰਘ ਅਹੀਰ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਰਿਟਾਇਰ ਅਫ਼ਸਰ ਐਸੋਸੀਏਸ਼ਨ ਦੇ ਨੁਮਾਇੰਦੇ, ਪੈਨਸ਼ਨਰ ਐਸੋਸੀਏਸ਼ਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply