ਮਾਲੇਰਕੋਟਲਾ, 6 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਬੈਸਟ ਫਿਜਿਕ (ਬਾਡੀ ਬਿਲਡਿੰਗ) ਅੰਤਰ ਕਾਲਜ ਮੁਕਾਬਲਿਆਂ ‘ਚ ਸਰਕਾਰੀ ਕਾਲਜ ਮਾਲੇਰਕੋਟਲਾ ਦੇ ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਮੁਹੰਮਦ ਕਾਸਿਮ ਪੁੱਤਰ ਮੁਹੰਮਦ ਇਰਸ਼ਾਦ ਨੇ 60 ਕਿਲੋ ਭਾਰ ‘ਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ ਤੇ ਅਪਣੇ ਕਾਲਜ ਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ।ਕਾਸਿਮ ਨੇ ਅਪਣੀ ਸਫਲਤਾ ਦਾ ਸਿਹਰਾ ਅਪਣੇ ਕੋਚ ਮੁਹੰਮਦ ਵਸੀਮ (ਪਲੈਨੇਟ ਜਿੰਮ) ਦੇ ਸਿਰ ਬੰਨਦਿਆਂ ਕਿਹਾ ਕਿ ਉਹ ਹੁਣ ਆਲ ਇੰਡਿਆ ਇੰਟਰਵਰਸਟੀ ਮੁਕਾਬਲਿਆਂ ‘ਚ ਭਾਗ ਲਵੇਗਾ।ਉਸ ਦੇ ਕੋਚ ਮੁਹੰਮਦ ਵਸੀਮ ਨੇ ਮੁਹੰਮਦ ਕਾਸਿਮ ਦੀ ਜਿੱਤ ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਮੁਹੰਮਦ ਕਾਸਿਮ ਨੇ ਪਹਿਲੇ ਸਥਾਨ `ਤੇ ਆ ਕੇ ਗੋਲਡ ਮੈਡਲ ਪ੍ਰਾਪਤ ਕੀਤਾ ਹੈ ਅਤੇ ਇਸ ਤੋਂ ਪਹਿਲਾਂ ਵੀ ਉਸ ਨੇ 60 ਕਿਲੋ ਭਾਰ ਵਰਗ ਦੇ ਮੁਕਾਬਲਿਆਂ ‘ਚ ‘ਚ ਸਿਲਵਰ ਮੈਡਲ ਪ੍ਰਾਪਤ ਕੀਤਾ ਸੀ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media