Sunday, August 2, 2026

ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਫੈਸਲਾ

PPN0610201708ਮਾਲੇਰਕੋਟਲਾ, 6 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿੰਡ ਸਰੌਦ ਦੇ ਕਿਸਾਨਾਂ ਦਾ ਇਕੱਠ ਕੀਤਾ ਗਿਆ।ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦਾ ਸਰਕਾਰੀ ਪੱਧਰ ਤੇ ਕੋਈ ਪ੍ਰਬੰਧ ਨਾ ਕੀਤੇ ਜਾਣ ਤੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਫੈਸਲਾ ਕੀਤਾ ਗਿਆ।ਸੰਬੋਧਨ ਕਰਦਿਆਂ ਯੂਨੀਅਨ ਦੇ ਕਿਸਾਨ ਆਗੂ ਸਰਬਜੀਤ ਸਿੰਘ ਭੁਰਥਲਾ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਕਿਸਾਨਾਂ ਨੂੰ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦਾ ਡਰਾਵਾ ਦੇ ਰਹੀ ਹੈ।ਪਰ ਦੂਜੇ ਪਾਸੇ ਸਰਕਾਰ ਆਪ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਕਰ ਰਹੀ ਹੈ ਅਤੇ ਕਿਸਾਨਾਂ ਲਈ ਕੋਈ ਵੀ ਰਿਆਇਤ ਦੇਣ ਤੋਂ ਭੱਜ ਰਹੀ ਹੈ। ਸਰਕਾਰ ਵੱਲੋਂ ਪਰਾਲੀ ਦੇ ਧੂੰਏ ਦੇ ਨੁਕਸਾਨ ਦੱਸਣ ਲਈ ਪਿਛਲੇ ਪੰਜ ਸਾਲਾਂ ਤੋਂ ਕਰੋੜਾਂ ਰੁਪਏ ਇਸ਼ਤਿਹਾਰਬਾਜ਼ੀ ਉਪਰ ਖਰਚ ਕੀਤੇ ਜਾ ਰਹੇ ਹਨ ਪਰ ਕਿਸਾਨਾਂ ਨੂੰ ਕੋਈ ਰਿਆਇਤ ਦੇਣ ਲਈ ਸਰਕਾਰ ਦਾ ਖਜਾਨਾ ਖਾਲੀ ਹੋ ਜਾਂਦਾ ਹੈ।ਸਰਕਾਰ ਵੱਲੋਂ ਪਰਾਲੀ ਦਾ ਕੋਈ ਪ੍ਰਬੰਧ ਨਾ ਕਰਨ ਕਰਕੇ ਪਰਾਲੀ ਕਿਸਾਨਾਂ ਲਈ ਗਲੇ ਦੀ ਹੱਡੀ ਬਣੀ ਹੋਈ ਹੈ।ਜਿਸ ਕਰਕੇ ਕਿਸਾਨਾਂ ਵੱਲੋਂ ਮਜ਼ਬੂਰੀ ਵੱਸ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ। ਇਸ ਮੌਕੇ ਮੰਗਾ ਸਿੰਘ ਭੁਰਥਲਾ, ਮਹਿੰਦਰ ਸਿੰਘ ਭੁਰਥਲਾ, ਪ੍ਰਗਟ ਸਿੰਘ, ਤਰਲੋਚਨ ਸਿੰਘ, ਨਰਿੰਦਰ ਸਿੰਘ, ਨਛੱਤਰ ਸਿੰਘ, ਗੁਰਜੀਵਨ ਸਿੰਘ, ਮਨਦੀਪ ਸਿੰਘ, ਸੁਖਜੀਵਨ ਸਿੰਘ, ਅਮਨਦੀਪ ਸਿੰਘ, ਨਾਜ਼ਰ ਸਿੰਘ, ਭਰਪੂਰ ਸਿੰਘ, ਸੁਖਵਿੰਦਰ ਸਿੰਘ, ਨਰੰਗ ਸਿੰਘ ਆਦਿ ਹਾਜ਼ਰ ਸਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …

Leave a Reply