ਚੌਂਕ ਮਹਿਤਾ, 76 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਨੇ ਖੇਡ ਵਿਭਾਗ ਪੰਜਾਬ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਐਸਟਰੋ ਟਰੱਫ ਗਰਾਊਡ ਵਿਖੇ 2 ਅਤੇ 3 ਅਕਤੂਬਰ ਨੂੰ ਕਰਵਾਏ ਗਏ ਜਿਲ੍ਹਾ ਪੱਧਰੀ ਹਾਕੀ ਟੂਰਨਾਮੈਂਟ 2017-18 ਵਿੱਚ ਹਾਕੀ ਕੋਚ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਭਾਗ ਲਿਆ।ਇਸ ਵਿੱਚ ਜਿਲੇ੍ਹ ਦੀਆ ਅੰਡਰ-17 ਵਰਗ ਦੀਆਂ ਲੜਕੀਆਂ ਦੀਆਂ 11 ਟੀਮਾਂ ਅਤੇ ਲੜਕਿਆਂ ਦੀਆਂ 8 ਟੀਮਾਂ ਨੇ ਭਾਗ ਲਿਆ, ਜਿਸ ਵਿੱਚਂੋ ਖਾਲਸਾ ਅਕੈਡਮੀ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਸ਼ਾਨਦਾਰ ਜਿੱਤੇ ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਹਾਕੀ ਕੋਚ ਬਲਜਿੰਦਰ ਸਿੰਘ, ਅਥਲੈਟਿਕਸ ਕੋਚ ਹਰਭਜਨ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਕਾਲਜ ਵਾਈਸ ਪ੍ਰਿੰ: ਗੁਰਦੀਪ ਸਿੰਘ, ਸਕੂਲ ਸੁਪਰਡੈਂਟ ਸਤਨਾਮ ਸਿੰਘ, ਸੁਪਰਡੈਂਟ ਬਾਜ ਸਿੰਘ, ਸੁਪਰਡੈਂਟ ਬਸੰਤ ਸਿੰਘ, ਕਾਲਜ ਸੁਪਰਡੈਂਟ ਕੁਲਦੀਪ ਕੌਰ ਅਤੇ ਸਮੂਹ ਸਟਾਫ ਨੇ ਵਿਦਿਆਰਥੀਆ ਨੂੰ ਵਧਾਈ ਦਿੱਤੀ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media