Wednesday, June 24, 2026

ਟ੍ਰੈਫ਼ਿਕ ਪੁਲਿਸ ਵਲੋਂ ਐਮ.ਐਸ.ਡੀ ਸਕੂਲ ‘ਚ ਜਾਗਰੂਕਤਾ ਸੈਮੀਨਾਰ

PPN0810201702ਬਠਿੰਡਾ, 7 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਵਿੱਚ ਵੱਧ ਰਹੀ ਟ੍ਰੈਫ਼ਿਕ ਸਮੱਸਿਆ ਨੂੰ ਹੱਲ ਕਰਨ ਲਈ ਟ੍ਰੈਫ਼ਿਕ ਪੁਲਿਸ ਵੱਲੋਂ ਹਰ ਰੋਜ਼ ਕਿਸੇ ਨਾ ਕਿਸੇ ਥਾਂ ’ਤੇ ਸੈਮੀਨਾਰ ਕੀਤੇ ਜਾ ਰਹੇ ਹਨ ਤਾਂ ਕਿ ਸ਼ਹਿਰ ਵਾਸੀਆ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਸਕੇ। ਇਸ ਲੜੀ ਤਹਿਤ ਹੀ ਜਿਲਾ ਪੁਲਿਸ ਪ੍ਰਸ਼ਾਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਪੀ ਟ੍ਰੈਫ਼ਿਕ ਪੁਲਿਸ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾਂ ਕਰਨ ਲਈ ਐਮ.ਐਸ.ਡੀ ਸਕੂਲ ਦੇ ਵਿਦਿਆਰਥੀਆਂ ਨੂੰ ਸੈਮੀਨਾਰ ’ਚ ਬੱਚਿਆਂ ਨੂੰ ਟ੍ਰੈਫ਼ਿਕ ਪੁਲਿਸ ਦਾ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਟ੍ਰੈਫਿਕ ਇੰਚਾਰਜ, ਟ੍ਰੈਫ਼ਿਕ ਐਜੂਕੇਸ਼ਨ ਸੈਲ ਦੇ ਹੌਲਦਾਰ ਹਾਕਮ ਸਿੰਘ ਨੇ ਟ੍ਰੈਫ਼ਿਕ ਨਿਯਮਾਂ ਸਬੰਧੀ ਬੱਚਿਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਇਨਾਂ ਤੋਂ ਇਲਾਵਾ ਸਮਾਜ ਸੇਵੀ ਸੰਸਥਾ ਦੇ ਆਗੂ ਅਤੇ ਸਕੂਲ ਦੇ ਪ੍ਰਿੰਸੀਪਲ ਸੂਰਜ ਸੇਤੀਆ, ਰਮੇਸ਼ ਮਹਿਤਾ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply