Tuesday, October 13, 2026

ਸ੍ਰੀ ਗੁਰੂ ਰਾਮ ਦਾਸ ਜੀ ਦੇ 483ਵੇਂ ਪ੍ਰਕਾਸ਼ ਉਤਸਵ ਸਬੰਧੀ ਸਜਾਇਆ ਨਗਰ ਕੀਰਤਨ

PPN0810201705ਬਠਿੰਡਾ, 7 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਕਿਲਾ ਮੁਬਾਰਕ ਸਾਹਿਬ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦੇ 483ਵੇਂ ਪ੍ਰਕਾਸ਼ ਉਤਸਵ ਦੇ ਸਬੰਧੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵੱਲੋਂ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ  ਅਤੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ।ਇਹ ਨਗਰ ਕੀਰਤਨ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸਾਹਿਬ ਤੋਂ 12.00 ਵਜੇ ਦੇ ਕਰੀਬ ਅਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਗੁਰੂ ਨਾਨਕਪੁਰਾ ਮੁਹੱਲਾ ਗੁਰਦਆਰਾ ਛੱਜੂ ਵਾਲਾ, ਬੱਸ ਸਟੈਂਡ ਦੇ ਪਿਛਲੇ ਪਾਸੇ ਮੈਹਣਾ ਚੌਂਕ, ਫੌਜੀ ਚੌਂਕ, ਮਾਲ ਰੋਡ, ਧੋਬੀ ਬਾਜ਼ਾਰ, ਕਿੱਕਰ ਬਜ਼ਾਰ, ਗੁਰਦੁਆਰਾ ਖਾਲਸਾ ਦੀਵਾਨ ਸਿੰਘ ਸਭਾ ਤੋਂ ਹੰੁਦਿਆਂ ਵਾਪਸ ਗੁਰਦੁਆਰਾ ਕਿਲਾ ਮੁਬਾਰਕ ਵਿਖੇ ਸਪੰਨ ਹੋਇਆ।ਇਸ ਮੌਕੇ ਸ਼ਹਿਰ ਦੀਆਂ ਸੰਗਤਾਂ ਵੱਲੋਂ ਸਬਦ ਕੀਰਤਨ ਗਾਇਣ  ਦੀ ਸੇਵਾ ਵੀ ਕੀਤੀ। ਨਗਰ ਕੀਰਤਨ ਵਿੱਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਘਨੱਈਆ ਜੀ ਸੇਵਾ ਸੁਸਾਇਟੀ, ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ, ਅਖੰਡ ਕੀਰਤਨੀ ਜੱਥਾ ਕਿਲਾ ਮੁਬਾਰਕ, ਰਣਜੀਤ ਅਖਾੜਾ ਗੱਤਕਾ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਕਿਲਾ ਮੁਬਾਰਕ ਬੀਬੀਆਂ, ਬਠਿੰਡਾ ਯੂਥ ਫੋਰਮ ਤੋਂ ਇਲਾਵਾ ਹੋਰ ਵੀ ਜਥੇਬੰਦੀਆਂ ਦੇ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply