ਫਾਜ਼ਿਲਕਾ, 7 ਅਕਤੂਬਰ (ਪੰਜਾਬ ਪੋਸਟ – ਵਿਨੀਤ ਅਰੋੜਾ) – ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ (ਏਟਕ) ਦੀ ਸੂਬਾਈ ਕਮੇਟੀ ਦੇ ਫੈਸਲੇ ਮੁਤਾਬਕ ਸਾਰਿਆਂ ਜ਼ਿਲਿਆਂ ਦੀ ਚੋਣ ਕਰਵਾਉਣ ਸਬੰਧੀ ਸ਼ੁਰੂ ਕੀਤੇ ਗਏ ਅਭਿਆਨ ਦੇ ਤਹਿਤ ਅੱਜ ਜ਼ਿਲਾ ਫਾਜ਼ਿਲਕਾ ਦੀ ਚੋਣ ਸਥਾਨਕ ਪ੍ਰਤਾਪ ਬਾਗ ਵਿਚ ਮੀਟਿੰਗ ਕਰਕੇ ਕੀਤੀ ਗਈ।ਮੀਟਿੰਗ ਦੌਰਾਨ ਫਾਜ਼ਿਲਕਾ ਦੀਆਂ ਸਮੂਹ ਆਸ਼ਾ ਵਰਕਰਾਂ ਨੇ ਫੈਸਲਾ ਲਿਆ ਕਿ ਜਿਲੇ ਦਾ ਕੰਮ ਪੁਰਾਣੀ ਜ਼ਿਲਾ ਕਮੇਟੀ ਕਰੇਗੀ, ਪਰ ਕੁਝ ਅਹੁੱਦੇ ਅਗਲੀ ਮੀਟਿੰਗ ਵਿਚ ਨਵੇਂ ਕਮੇਟੀ ਮੈਂਬਰਾਂ ਨੂੰ ਦਿੱਤੇ ਜਾਣਗੇ।ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਜ਼ਿਲਾ ਪ੍ਰਧਾਨ ਦੁਰਗੋ ਬਾਈ ਨੇ ਆਸ਼ਾ ਵਰਕਰਾਂ ਨੂੰ ਆਪਣੇ ਹੱਕਾਂ ਦੀ ਰੱਖਿਆ ਲਈ ਵੱਡੀ ਗਿਣਤੀ ਵਿਚ ਅੱਗੇ ਆਕੇ ਸੰਘਰਸ਼ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਬਿਮਲਾ ਰਾਣੀ ਜ਼ਿਲਾ ਸਕੱਤਰ, ਨੀਲਮ ਰਾਣੀ ਜ਼ਿਲਾ ਮੀਤ ਸਕੱਤਰ, ਸਵਰਣ ਕੌਰ ਫਲੀਆਂ ਵਾਲਾ, ਪੁਸ਼ਪਾ ਰਾਣੀ, ਰਾਜ ਰਾਣੀ, ਪੋ੍ਰਮਿਲਾ ਰਾਣੀ, ਰਸ਼ਿੰਦਰ ਕੌਰ, ਸੁਰਿੰਦਰ ਕੌਰ, ਸੁਰਜੀਤ ਕੌਰ, ਪਰਮਜੀਤ ਕੌਰ, ਜਿੰਦਰਪਾਲ ਕੌਰ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media