Saturday, August 8, 2026

ਮੰਡੀਆਂ ’ਚ 39493 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ- ਈਸ਼ਾ ਕਾਲੀਆ

30661 ਮੀਟ੍ਰਿਕ ਟਨ ਝੋਨੇ ਦੀ ਏਜੰਸੀਆਂ ਨੇ ਕੀਤੀ ਖਰੀਦ

ਫਾਜ਼ਿਲਕਾ, 7 ਅਕਤੂਬਰ (ਪੰਜਾਬ ਪੋਸਟ – ਵਿਨੀਤ ਅਰੋੜਾ) – ਜ਼ਿਲੇ ਦੀਆਂ ਮੰਡੀਆਂ ’ਚ ਹੁਣ ਤੱਕ 39493 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ।ਬੀਤੀ ਸਾਮ ਤੱਕ ਖਰੀਦ ਏਜੰਸੀਆਂ ਵੱਲੋਂ 30661 ਮੀਟਿ੍ਰਕ ਟਨ ਝੋਨੇ ਦੀ ਖਰੀਦ  ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਡਿਪਟੀ ਕਮਿਸਨਰ ਈਸ਼ਾ ਕਾਲੀਆ ਨੇ ਦਿੱਤੀ। ਉਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਕਿਸੇ ਤਰਾਂ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਉਨਾਂ  ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਨਾ ਹੀ ਰਾਤੇ ਸਮੇਂ ਕਬਾਇਨਾਂ ਨਾਲ ਕਟਾਈ ਕੀਤੀ ਜਾਵੇ ਤੇ ਨਾ ਹੀ ਪਰਾਲੀ ਨੂੰ ਅੱਗ ਲਗਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੇ ਗਏ ਝੋਨੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਪਨਗ੍ਰੇਨ ਵੱਲੋ 9373 ਮੀਟਿ੍ਰਕ ਟਨ, ਮਾਰਕਫੈਡ ਵੱਲੋਂ 5136 ਮੀਟਿ੍ਰਕ ਟਨ, ਪਨਸਪ ਵੱਲੋਂ 6164 ਮੀਟ੍ਰਿਕ ਟਨ, ਵੇਅਰਹਾਉਸ ਵੱਲੋਂ 3828 ਮੀਟਿ੍ਰਕ ਟਨ, ਪੰਜਾਬ ਐਗਰੋ ਵੱਲੋਂ 1090 ਮੀਟਿ੍ਰਕ ਟਨ, ਐਫ.ਸੀ.ਆਈ ਵੱਲੋਂ 15 ਮੀਟ੍ਰਿਕ ਟਨ ਅਤੇ ਪ੍ਰਾਇਵੇਟ ਵਪਾਰੀਆਂ ਵੱਲੋਂ 5055 ਮੀਟ੍ਰਿਕ ਟਨ ਝੋਨਾ ਖਰੀਦ ਕੀਤਾ ਗਿਆ।ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਉਨਾਂ ਨੂੰ ਆਪਣੀ ਢੇਰੀ ਵੇਚਣ ਲਈ ਮੰਡੀਆਂ ਵਿੱਚ ਜ਼ਿਆਦਾ ਦੇਰ ਰੁਕਣਾ ਨਾ ਪਵੇ।ਇਸ ਦੇ ਨਾਲ-ਨਾਲ ਉੁਨਾਂ ਕਿਸਾਨਾਂ ਨੂੰ ਕਿਹਾ ਕਿ ਫਸਲ ਪੱਕਣ ਉਪਰੰਤ ਹੀ ਮੰਡੀਆਂ ਵਿੱਚ ਲਿਆਈ ਜਾਵੇ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply