Monday, October 12, 2026

ਖ਼ਾਲਸਾ ਕਾਲਜ ਵੂਮੈਨ ਵਿਖੇ ਅੰਤਰ ਵਿਭਾਗ ਮੁਕਾਬਲੇ ਕਰਵਾਏ ਗਏ

PPN0810201715ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਾਲਜ ਦੇ ਅੰਤਰ ਵਿਭਾਗ ਮੁਕਾਬਲੇ ਕਰਵਾਏ ਗਏ।ਪ੍ਰੋਗਰਾਮ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ।ਇਸ ਪ੍ਰੋਗਰਾਮ ’ਚ ਗੀਤ, ਡਾਂਸ ਅਤੇ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ।ਜਿਸ ’ਚ ਕਾਲਜ ਦੇ 8 ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ।
ਇਸ ਪ੍ਰੋਗਰਾਮ ’ਚ ਡਾ. ਰਸ਼ਮੀ ਨੰਦਾ, ਡਾ. ਆਸ਼ਾ ਸਿੰਘ ਅਤੇ ਪ੍ਰੋਫੈਸਰ ਗੁਰਿੰਦਰ ਕੌਰ ਕਾਲਰਾ ਨੇ ਜੱਜ ਦੀ ਭੂਮਿਕਾ ਨਿਭਾਈ।ਹਰੇਕ ਮੁਕਾਬਲੇ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਤੋਂ ਇਲਾਵਾ ਸਾਰੇ ਭਾਗੀਦਾਰਾਂ ਨੂੰ ਪ੍ਰਸ਼ੰਸਾ ਪੱਤਰ ਅਤੇ ਇਨਾਮ ਦਿੱਤੇ ਗਏ।ਕਾਮਰਸ ਵਿਭਾਗ ਅਤੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਨੇ ਸਭ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਕੇ ਓਵਰਆਲ ਪਹਿਲਾ ਸਥਾਨ ਪ੍ਰਾਪਤ ਕੀਤਾ।ਵਿਦਿਆਰਥਣਾਂ ਦੇ ਉੱਚ ਪੱਧਰ ਦੇ ਪ੍ਰਦਰਸ਼ਨ ਨੂੰ ਵੇਖ ਕੇ ਕਾਲਜ ਦੇ ਪ੍ਰਿੰਸੀਪਲ ਨੇ ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਹੋਏ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਵੀ ਚੰਗਾ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਡਾ. ਮਨਪ੍ਰੀਤ ਕੌਰ, ਡਾ. ਅਮਰਜੀਤ ਕੌਰ, ਪ੍ਰੋ. ਨੀਲਮਜੀਤ ਕੌਰ, ਪ੍ਰੋ. ਰਵਿੰਦਰ ਕੌਰ, ਪ੍ਰੋ. ਮਨਬੀਰ ਕੌਰ, ਡਾ. ਚੰਚਲ ਬਾਲਾ, ਡਾ. ਸੁਮਨ ਨਈਅਰ, ਮਨਜੀਤ ਸਿੰਘ, ਮਿਸਜ਼ ਸ਼ਰੀਨਾ ਆਦਿ ਹਾਜ਼ਰ ਸਨ। ਅੰਤ ’ਚ ਕਾਲਜ ਦੇ ਯੂਥ ਵੈਲਫੇਅਰ ਐਕਟੀਵੀਜ਼ ਦੇ ਡੀਨ ਡਾ. ਜਤਿੰਦਰ ਕੌਰ ਨੇ ਆਏ ਹੋਏ ਜੱਜਾਂ ਅਤੇ ਸਟਾਫ਼ ਮੈਂਬਰਜ਼ ਦਾ ਧੰਨਵਾਦ ਕੀਤਾ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply