Sunday, October 11, 2026

ਪਿੰਡਾਂ ਵਿੱਚ ਵੋਟਰਾਂ ਨੂੰ ਵੀ.ਵੀ ਪੈਟ ਅਤੇ ਈ.ਵੀ.ਐਮ ਬਾਰੇ ਕੀਤਾ ਜਾਵੇਗਾ ਜਾਗਰੁਕ

PPN0810201719ਪਠਾਨਕੋਟ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣ ਹਲਕਾ -01 ਗੁਰਦਾਸਪੁਰ ਦੀ ਉਪ ਚੋਣ 2017 ਲਈ ਭਾਰਤੀ ਚੋਣ ਆਯੋਗ ਦੇ ਵੋਟਰ ਜਾਗਰੂਕਤਾ ਪ੍ਰੋਗਰਾਮ ਸਵੀਪ ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਤੋਂ ਜਾਗਰੁਕਤਾ ਪ੍ਰੋਗਰਾਮ ਅਧੀਨ ਸ੍ਰੀਮਤੀ ਨੀਲਿਮਾ ਜਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਨੇ ਵੋਟਿੰਗ ਜਾਗਰੁਕਤਾ ਵਾਹਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੁਲਵੰਤ ਸਿੰਘ ਵਧੀਕ ਜਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ(ਜ), ਨਰੇਸ ਮਹਾਜਨ ਸਵੀਪ ਨੋਡਲ ਅਫਸਰ, ਰਾਮ ਲੁਭਾਇਆ ਨੋਡਲ ਅਫਸਰ ਐਮ.ਸੀ.ਐਮ.ਸੀ-ਕਮ-ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਅਤੇ ਹੋਰ ਜਿਲਾ ਅਧਿਕਾਰੀ ਹਾਜ਼ਰ ਸਨ।
ਇਸ ਮੋਕੇ ਤੇ ਸ੍ਰੀਮਤੀ ਨੀਲਿਮਾ ਜਿਲਾ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਵੋਟਿੰਗ ਜਾਗਰੁਕਤਾ ਵਾਹਨ ਜਿਲਾ ਪਠਾਨਕੋਟ ਅਧੀਨ ਅਸੈਂਬਲੀ ਸੈਗਮੈਂਟ 001-ਸੁਜਾਨਪੁਰ, 002-ਭੋਆ (ਅ.ਜ) ਅਤੇ 003-ਪਠਾਨਕੋਟ ਅਧੀਨ ਆਉਂਦੇ ਪਿੰਡਾਂ ਵਿੱਚ ਵੋਟਰਾਂ ਨੂੰ ਵੀ.ਵੀ.ਪੈਟ ਅਤੇ ਈ.ਵੀ.ਐਮ ਬਾਰੇ ਜਾਗਰੁਕ ਕਰੇਗੀ।ਉਨਾਂ ਦੱਸਿਆ ਕਿ ਪ੍ਰੋਗਰਾਮ ਦੋਰਾਨ ਭਾਰਤ ਚੋਣ ਆਯੋਗ ਵੱਲੋਂ ਜਾਗਰੁਕਤਾ ਲਈ ਬਣਾਈਆਂ ਗਈਆਂ ਸ਼ਾਟ ਵੀਡਿਓ ਵੀ ਲੋਕਾਂ/ਵੋਟਰਾਂ ਨੂੰ ਦਿਖਾਈਆਂ ਜਾਣਗੀਆਂ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply