Sunday, October 11, 2026

ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ

PPN0810201722ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਫਰੈਡਜ ਐਵੀਨਿਊ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਜੁਪਜੀ ਸਾਹਿਬ ਦੇ ਪਾਠ ਕੀਤੇ।ਉਪਰੰਤ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਦਸਵੀ ਜਮਾਤ ਦੇ ਵਿਦਿਆਰਥੀਆਂ ਨੇ ਗੁਰੂ ਜੀ ਨਾਲ ਸਬੰਧਤ ਕਵਿਤਾਵਾਂ ਪੜ੍ਹੀਆਂ ਅਤੇ ਭਾਸ਼ਣ ਦਿਤੇ।ਉਪਰੰਤ ਅਨੰਦ ਸਾਹਿਬ ਜੀ ਦੇ ਪਾਠ ਕੀਤੇ ਅਤੇ ਅਰਦਾਸ ਕੀਤੀ ਗਈ। ਪਿ੍ਰੰਸੀਪਲ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੱਤੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply