ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਭਗਤਾਂਵਾਲਾ ਵਿਖੇ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਦੇ ਪਾਠ ਅਤੇ ਸ਼ਬਦ ਗਾਇਨ ਕੀਤੇ ਗਏ।ਸਕੂਲ ਦੇ ਮੈਂਬਰ ਇੰਚਾਰਜ ਅਜੀਤ ਸਿੰਘ ਬਸਰਾ, ਨਵਤੇਜ਼ ਸਿੰਘ ਨਾਰੰਗ ਅਤੇ ਸੁਰਿੰਦਰ ਸਿੰਘ ਨੇ ਪ੍ਰੋਗਰਾਮ ਵਿੱਚ ਸ਼ਾਮਿਲ ਹੋ ਕੇ ਬੱਚਿਆਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।ਸਾਰੇ ਬੱਚਿਆਂ ਤੇ ਸਟਾਫ਼ ਨੂੰ ਮੋਮਬੱਤੀਆਂ ਦਿੱਤੀਆਂ ਗਈਆਂ ਤਾਂ ਜੋ ਇਸ ਪਾਵਨ ਮੌਕੇ ਤੇ ਸਭ ਆਪਣੇ-ਆਪਣੇ ਘਰਾਂ ਵਿੱਚ ਦੀਪਮਾਲਾ ਕਰ ਸਕਣ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਜਸਪਾਲ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਉਹਨਾਂ ਦੇ ਦੱਸੇ ਰਾਹਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media