Wednesday, July 1, 2026

ਸਿੱਖ ਵਿਦਵਾਨ ਪ੍ਰੋ: ਪਿਆਰਾ ਸਿੰਘ ਪਦਮ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ `ਚ ਲਗਾਈ

PPN0810201726ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਿੱਧ ਸਿੱਖ ਵਿਦਵਾਨ ਪ੍ਰੋ: ਪਿਆਰਾ ਸਿੰਘ ਪਦਮ ਦੀ ਤਸਵੀਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਥਾਪਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਨਿਭਾਈ।ਇਸ ਤੋਂ ਪਹਿਲਾਂ ਭਾਈ ਕਵਲਦੀਪ ਸਿੰਘ ਦੇ ਰਾਗੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਅਤੇ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਸਾਹਿਤਕਾਰ ਪ੍ਰੋ: ਪਿਆਰਾ ਸਿੰਘ ਪਦਮ ਦਾ ਜੀਵਨ ਗੁਰਮਤਿ ਨੂੰ ਪ੍ਰਣਾਇਆ ਹੋਇਆ ਸੀ।ਉਨ੍ਹਾਂ ਨੇ ਜਿਥੇ ਗੁਰਮਤਿ ਅਨੁਸਾਰੀ ਸਾਦਾ ਜੀਵਨ ਜੀਵਿਆ ਉਥੇ ਹੀ ਸੰਗਤਾਂ ਨੂੰ ਆਪਣੀਆਂ ਲਿਖਤਾਂ ਰਾਹੀਂ ਗੁਰਮਤਿ ਨਾਲ ਜੋੜਿਆ।ਉਨ੍ਹਾਂ ਕਿਹਾ ਕਿ ਪ੍ਰੋ: ਪਦਮ ਵੱਲੋਂ 100 ਦੇ ਕਰੀਬ ਕਿਤਾਬਾ ਲਿਖੀਆਂ ਗਈਆਂ, ਜਿਸ ਲਈ ਉਨ੍ਹਾਂ ਨੂੰ ਵੱਖ-ਵੱਖ ਐਵਾਰਡ ਪ੍ਰਾਪਤ ਹੋਏ।ਪ੍ਰੋ: ਪਿਆਰਾ ਸਿੰਘ ਪਦਮ ਦੀ ਕੌਮੀ ਦੇਣ ਦੀ ਪ੍ਰਸ਼ੰਸਾ ਕਰਦਿਆਂ ਐਲਾਨ ਕੀਤਾ ਕਿ ਉਨ੍ਹਾਂ ਦੀਆਂ ਲਿਖਤਾਂ ’ਤੇ ਜਲਦ ਹੀ ਇੱਕ ਵਿਸ਼ੇਸ਼ ਸੈਮੀਨਾਰ ਖਾਲਸਾ ਕਾਲਜ, ਪਟਿਆਲਾ ਵਿਖੇ ਕਰਵਾਇਆ ਜਾਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਪ੍ਰੋ: ਪਦਮ ਦੇ ਨਾਮ ’ਤੇ ਕਿਸੇ ਯੋਗ ਥਾਂ ਪੁਰ ਲਾਇਬ੍ਰੇਰੀ ਸਥਾਪਤ ਕੀਤੀ ਜਾਵੇਗੀ, ਜਿਸ ਵਿਚ ਉਨ੍ਹਾਂ ਦੀਆਂ ਪ੍ਰਵਾਨਿਤ ਲਿਖਤਾਂ ਪਾਠਕਾਂ ਤਕ ਪਹੁੰਚਾਉਣ ਲਈ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਦੌਰਾਨ ਪ੍ਰੋ: ਪਿਆਰਾ ਸਿੰਘ ਪਦਮ ਦੇ ਪਰਿਵਾਰ ਮੈਂਬਰਾਂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਸਕੱਤਰ ਡਾ. ਰੂਪ ਸਿੰਘ ਨੇ ਪ੍ਰੋ: ਪਿਆਰਾ ਸਿੰਘ ਪਦਮ ਦੇ ਜੀਵਨ ਅਤੇ ਉਨ੍ਹਾਂ ਦੀ ਦੇਣ ਸਬੰਧੀ ਸੰਖੇਪ ਵਿਚ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਪ੍ਰੋ: ਪਿਆਰਾ ਸਿੰਘ ਪਦਮ ਨੇ ਜਿਥੇ ਸਿੱਖ ਕੌਮ ਦੀ ਟਕਸਾਲ ਵਜੋਂ ਜਾਣੀ ਜਾਂਦੀ ਸੰਸਥਾ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਵਿਖੇ ਬਤੌਰ ਪ੍ਰੋਫੈਸਰ ਸੇਵਾ ਨਿਭਾਉਂਦਿਆਂ ਅਨੇਕਾਂ ਮਿਸ਼ਨਰੀ ਪ੍ਰਚਾਰਕ ਤਿਆਰ ਕੀਤੇ ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮਾਸਿਕ ਮੈਗਜ਼ੀਨ ਗੁਰਮਤਿ ਪ੍ਰਕਾਸ਼ ਦੇ ਸੰਪਾਦਕ ਵਜੋਂ ਵੀ ਲੰਮਾ ਸਮਾਂ ਸ਼ਲਾਘਾਯੋਗ ਸੇਵਾ ਨਿਭਾਈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …

Leave a Reply