Saturday, October 10, 2026

ਗੁਰਦਾਸਪੁਰ ਲੋਕ ਸਭਾ ਚੋਣ `ਚ ਕਾਂਗਰਸ ਦੀ ਜਿੱਤ ਯਕੀਨੀ- ਮਹਾਰਾਣੀ

ਅੰਮਿ੍ਤਸਰ, 8 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਧਰਮ ਪਤਨੀ ਮਹਾਰਾਣੀ ਪ੍ਰਨੀਤ ਕੌਰ ਅੱਜ PPN0810201707ਬਾਅਦ ਦੁਪਿਹਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ਉਨਾਂ ਨਾਲ ਮੁੱਖ ਮੰਤਰੀ ਦੇ ਓ.ਐਸ.ਡੀ ਅਮ੍ਰਿਤ ਪ੍ਰਤਾਪ ਸਿੰਘ ਹਨੀ ਸੇਖੋਂ ਅਤੇ ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵ ਵੀ ਹਾਜ਼ਰ ਸਨ।ਇਸ ਮੌਕੇ ਸੂਚਨਾ ਕੇਂਦਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਸੂਬੇ ਵਿਚ ਪਿਛਲੇ 10 ਸਾਲ ਰਾਜ ਕਰਨ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਰਾਜ ਦੀ ਆਰਥਿਕਤਾ ਨੂੰ ਨਿਚੋੜ ਕੇ ਰੱਖ ਦਿੱਤਾ ਹੈ ਅਤੇ ਲੰਮਾ ਸਮਾਂ ਰਾਜ ਨੂੰ ਲੁੱਟਣ ਵਾਲੇ ਇਹ ਲੋਕ ਕਾਂਗਰਸ ਸਰਕਾਰ ਕੋਲੋਂ 6 ਮਹੀਨਿਆਂ ਵਿਚ ਹੀ ਹਿਸਾਬ ਮੰਗਣ ਲੱਗ ਪਏ ਹਨ।
PPN0810201708ਗੁਰੂ ਘਰ ’ਤੇ ਲਗਾਏ ਗਏ ਜੀ.ਐਸ.ਟੀ ਬਾਰੇ ਪੁੱਛੇ ਜਾਣ ’ਤੇ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਹ ਮੁੱਦਾ ਕੇਂਦਰ ਸਰਕਾਰ ਕੋਲੋਂ ਉਠਾਇਆ ਹੈ ਅਤੇ ਹੁਣ ਇਸ ਬਾਰੇ ਫੈਸਲਾ ਕਰਨਾ ਕੇਂਦਰ ਦੇ ਹੱਥ ਵਿਚ ਹੈ।ਉਨਾਂ ਕਿਹਾ ਕਿ ਨੋਟਬੰਦੀ ਤੇ ਜੀ.ਐਸ.ਟੀ  ਨੇ ਦੇਸ਼ ਦੀ ਆਰਥਿਕਤਾ ਨੂੰ ਮੂਧੇ ਮੂੰਹ ਕਰ ਦਿੱਤਾ ਹੈ ਅਤੇ ਹਰ ਕਾਰੋਬਾਰੀ ਇਸ ਤੋਂ ਪਰੇਸ਼ਾਨ ਹੈ।ਉਨਾਂ ਕਿਹਾ ਕਿ ਦੇਸ਼ ਦੀ ਵਿਕਾਸ ਦਰ ਘੱਟ ਹੋਣ ਦਾ ਅਸਰ ਹਰੇਕ ਖੇਤਰ ’ਤੇ ਵੇਖਣ ਨੂੰ ਮਿਲ ਰਿਹਾ ਹੈ।ਗੁਰਦਾਸਪੁਰ ਲੋਕ ਸਭਾ ਚੋਣ ਬਾਰੇ ਪੁੱਛੇ ਜਾਣ ’ਤੇ ਮਹਾਰਾਣੀ ਨੇ ਕਿਹਾ ਕਿ ਕਾਂਗਰਸ ਵੱਡੇ ਫਰਕ ਨਾਲ ਇਹ ਸੀਟ ਜਿੱਤੇਗੀ ਅਤੇ ਅਕਾਲੀ-ਭਾਜਪਾ ਤੇ ਆਮ ਆਦਮੀ ਪਾਰਟੀ ਦੂਸਰੇ ਸਥਾਨ ਲਈ ਸੰਘਰਸ਼ ਕਰ ਰਹੇ ਹਨ।2019 ਦੀਆਂ ਲੋਕ ਸਭਾ ਚੋਣਾਂ ਬਾਰੇ ਪੁੱਛੇ ਜਾਣ ’ਤੇ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਆਪਣੇ ਲੋਕ ਸਭਾ ਹਲਕੇ ਤੋਂ ਹੀ ਚੋਣ ਲੜਨਾ ਚਾਹੁਣਗੇ।ਸੂਚਨਾ ਕੇਂਦਰ ਵਿਖੇ ਸ੍ਰੋਮਣੀ ਕਮੇਟੀ ਦੇ ਸੁਚਨਾ ਅਧਿਕਾਰੀਆਂ ਵਲੋਂ ਸਨਮਾਨਿਤ ਕੀਤਾ ਗਿਆ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply