ਬਠਿੰਡਾ, 9 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹੀਦ ਭਾਈ ਤਾਰੂ ਸਿੰਘ ਜੀ ਦਸਤਾਰ ਸਿਖਲਾਈ ਸੇਵਾ ਸੁਸਾਇਟੀ
ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਦੇ ਸਮੂਹ ਸੇਵਾਦਾਰਾਂ ਨੇ ਬਠਿੰਡਾ ਪ੍ਰੈਸ ਕਲੱਬ ਵਿਖੇ ਸਿਮਰਨਜੋਤ ਸਿੰਘ ਪ੍ਰਧਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਫਾਈਨਲ ਦਸਤਾਰ ਇਨਾਮ ਮੁਕਾਬਲਾ 3 ਦਸਬੰਰ 2017 ਨੂੰ ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਦੇ ਖੇਡ ਮੈਦਾਨ ਵਿਚ ਕਰਵਾਏ ਜਾ ਰਹੇ ਹਨ।ਜਿਸ ਵਿੱਚ ਜੇਤੂਆਂ ਨੂੰ ਨਕਦ ਇਨਾਮ ਰਾਸ਼ੀ 5100 ਰੁਪਏ, ਦੂਜਾ ਇਨਾਮ 2100 ਰੁਪਏ, ਤੀਜਾ ਇਨਾਮ 1100 ਰੁਪਏ ਬਾਕੀ ਪ੍ਰਤੀਯੋਗਤਾ ਵਿੱਚ ਭਾਗ ਲੈਣ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।ਇਸ ਤੋਂ ਪਹਿਲਾ ਬਠਿੰਡਾ ਜਿਲੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਵੀ ਦਸਤਾਰ ਐਡੀਸ਼ਨ ਕਰਵਾਏ ਜਾਣਗੇ।ਜੋ ਕਿ ਅੱਜ ਤੋਂ ਗੁਰੂ ਨਾਨਕ ਸਕੂਲ ਤੋਂ ਸ਼ੁਰੂ ਹੋ ਕੇ 26 ਨਵੰਬਰ ਤੱਕ ਵੱਖ ਵੱਖ ਸਕੂਲਾਂ, ਕਾਲਜਾਂ ‘ਚ ਚਲਣਗੇ।ਇਸ ਮੌਕੇ ਸਿਮਰਨਜੋਤ ਸਿੰਘ, ਹਰਸੁਧਜਿੰਦਰਪਾਲ ਸਿੰਘ ਫੌਜੀ, ਵਿਸਣੂ ਸਿੰਘ ਰਾਜੂ, ਗੁਰਭਗਤ ਸਿੰਘ, ਜਗਮੀਤ ਸਿੰਘ, ਅਵਤਾਰ ਸਿੰਘ, ਸਤਨਾਮ ਸਿੰਘ, ਪੂਰਨ ਸਿੰਘ, ਮਨਜੀਤ ਸਿੰਘ ਮੰਗਾ, ਗੁਰਪ੍ਰੀਤ ਸਿੰਘ ਆਦਿ ਵੀ ਹਾਜਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media