Sunday, October 11, 2026

ਅੰਤਰ ਕਾਲਜ ਸ਼ਤਰੰਜ ਤੇ ਟੈਬਲ ਟੈਨਿਸ ਟੂਰਨਾਮੈਂਟ `ਚ ਛਾਏ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ

ਬਠਿੰਡਾ, 9 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਦੇ PPN0910201705ਵਿਦਿਆਰਥੀਆਂ ਨੇ ਅੰਤਰ-ਕਾਲਜ ਸ਼ਤਰੰਜ ਅਤੇ ਟੈਬਲ ਟੈਨਿਸ ਟੂਰਨਾਮੈਂਟ ਵਿੱਚ ਜਿੱਤਾਂ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ।ਭਾਈ ਗੁਰਦਾਸ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਸੰਗਰੂਰ ਵਿਖੇ ਦੋ ਦਿਨਾਂ ਚੱਲੇ ਸ਼ਤਰੰਜ ਟੂਰਨਾਮੈਂਟ ਵਿੱਚ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨਾਲ ਸੰਬੰਧਤ ਵੱਖ-ਵੱ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ।ਪੁਰਸ਼ ਵਰਗ ਵਿੱਚ ਟੀਮ ਨੇ ਸਿਲਵਰ ਤਮਗਾ ਅਤੇ ਮਹਿਲਾ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਜਸ ਸਦਕਾ 2 ਪੁਰਸ਼ ਅਤੇ 2 ਮਹਿਲਾ ਖਿਡਾਰੀ ਇੰਟਰ ਵਰਸਿਟੀ ਸ਼ਤਰੰਜ ਟੀਮ ਦੇ ਸਿਖਲਾਈ ਕੈਂਪ ਲਈ ਚੁਣੇ ਗਏ।ਇਸੇ ਤਰਾਂ ਅੰਤਰ ਕਾਲਜ ਟੈਬਲ ਟੈਨਿਸ ਟੂਰਨਾਮੈਂਟ ਵਿੱਚ ਵਿਦਿਆਰਥੀਆਂ ਨੇ ਜਿੱਤ ਪ੍ਰਾਪਤ ਕਰ ਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਬੀ.ਜੀ.ਆਈ.ਈ.ਟੀ, ਸੰਗਰੂਰ ਵਿਖੇ ਦੋ ਦਿਨਾਂ ਚੱਲੇ ਇਸ ਟੂਰਨਾਮੈਂਟ ਵਿੱਚ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨਾਲ ਸੰਬੰਧਤ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ।ਪੁਰਸ਼ ਵਰਗ ਵਿੱਚ ਫਾਈਨਲ ਮੈਚ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਅਤੇ ਗਿਆਨੀ ਜ਼ੈਲ ਸਿੰਘ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਦੀਆਂ ਟੀਮਾਂ ਵਿਚਕਾਰ ਹੋਇਆ।ਬਾਬਾ ਫ਼ਰੀਦ ਕਾਲਜ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰ ਕੇ ਇਹ ਮੈਚ ਜਿੱਤ ਲਿਆ ਅਤੇ ਸੋਨ ਤਮਗਾ ਪ੍ਰਾਪਤ ਕੀਤਾ।ਜਿਸ ਸਦਕਾ  2 ਵਿਦਿਆਰਥੀ ਇੰਟਰ ਵਰਸਿਟੀ ਟੈਬਲ ਟੈਨਿਸ ਟੀਮ ਦੇ ਸਿਖਲਾਈ ਕੈਂਪ ਲਈ ਚੁਣੇ ਗਏ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਮਾਣ ਮੱਤੀਆਂ ਪ੍ਰਾਪਤੀਆਂ ਲਈ ਜੇਤੂ ਵਿਦਿਆਰਥੀਆਂ ਅਤੇ ਟੀਮ ਦੇ ਕੋਚ ਅਤੇ ਕਾਲਜ ਦੇ ਸਪੋਰਟਸ ਇੰਚਾਰਜ਼ ਨੂੰ ਮੁਬਾਰਕਬਾਦ ਦਿੱਤੀ।ਸੰਸਥਾ ਦੇ ਅਸਿਸਟੈਂਟ ਡਾਇਰੈਕਟਰ (ਅਕਾਦਮਿਕ) ਇੰਜ. ਮਨੀਸ਼ ਗੋਇਲ ਨੇ ਵੀ ਵਿਦਿਆਰਥੀਆਂ ਦੇ ਖੇਡ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply