ਬਠਿੰਡਾ, 9 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹੀਦ ਬਾਬਾ ਦੀਪ ਸਿੰਘ ਨਗਰ ਦੇ ਵਸਨੀਕ ਜਸਵਿੰਦਰ ਸਿੰਘ ਵਲੋਂ
ਬੇਟੀ ਦੇ ਜਨਮ ਦਿਨ ’ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਧਾਰਮਿਕ ਸਮਾਗਮ ਕਰਵਾਇਆ ਗਿਆ।ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਦਿਆਂ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ ਉਪਰੰਤ ਸੁਸਾਇਟੀ ਮੈਂਬਰ ਬੀਬੀਆਂ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ। ਇਨਾਂ ਤੋਂ ਇਲਾਵਾ ਚਰਨਜੀਤ ਸਿੰਘ, ਪ੍ਰਧਾਨ ਜਰਨੈਲ ਸਿੰਘ, ਦਿਲਬਾਗ ਸਿੰਘ, ਰਾਕੇਸ਼ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਨਰਿੰਦਰਪਾਲ ਸਿੰਘ ਹੈਪੀ, ਦਿਲਜੀਤ ਸਿੰਘ, ਜੋਗਿੰਦਰ ਸਿੰਘ, ਗੁਰਿੰਦਰਜੀਤ ਸਿੰਘ, ਗੁਰਦਰਸ਼ਨ ਸਿੰਘ ਸੇਠੀ ਆਦਿ ਮੈਂਬਰਾਂ ਨੇ ਭਾਗ ਲਿਆ।ਗ੍ਰਹਿ ਵਾਸੀ ਪਰਿਵਾਰ ਨੂੰ ਯਾਦਗਾਰੀ ਚਿੰਨ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media