ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾਰ
ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
ਹੁਕਮ ਵਿਚ ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਕਮਿਸ਼ਨਰੇਟ ਅੰਮਿ੍ਰਤਸਰ ਸ਼ਹਿਰ ਵਿਚ ਕੁਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲਾ ਪੱਧਰ ’ਤੇ ਰੋਸ ਧਰਨੇ, ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਬਣੀ ਰਹਿੰਦੀ ਹੈ।ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੁਰੰਤ ਰੋਕਥਾਮ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।
ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 4 ਦਸੰਬਰ 2017 ਤੱਕ ਲਾਗੂ ਰਹੇਗਾ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media