ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ
ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ. ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿੱਚ ਇਹ ਸਪਸ਼ਟ ਕੀਤਾ ਗਿਆ ਹੈ ਕਿ ਵਿਆਹਾਂ ਦੇ ਮੌਕੇ ਡੀ.ਜੇ ਚਲਾਉਣ ਅਤੇ ਤਿਓਹਾਰਾਂ ਦੇ ਮੌਕੇ ਅਤੇ ਆਤਿਸ਼ਬਾਜ਼ੀ/ ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ ਅਤੇ ਇਸ ਨਾਲ ਸਰਕਾਰੀ ਅਤੇ ਗੈਰ ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਵੱਧ ਜਾਂਦਾ ਹੈ।ਇਸ ਲਈ ਇਸ ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।
ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 4 ਦਸੰਬਰ 2017 ਤੱਕ ਲਾਗੂ ਰਹੇਗਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media