Tuesday, October 13, 2026

ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਕੀਰਤਨ ਦਰਬਾਰ 11 ਅਕਤੂਬਰ ਨੂੰ

ਜੰਡਿਆਲਾ ਗੁਰੂ, 9 ਅਕਤੂਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੰਡਿਅਲਾ ਗੁਰੂ ਵੈਰੋਵਾਲ ਰੋਡ ਵਲੋਂ ਗੁਰੂ ਮਾਨਿਉ PPN0910201715ਗ੍ਰੰਥ ਸੇਵਕ ਜਥੇ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਧੰਨ-ਧੰਨ ਸੀ੍ਰ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਬੜੀ ਸ਼ਰਧਾ ਭਾਵਨਾਂ ਨਾਲ ਮਨਾਇਆ ਜਾਵੇਗਾ। ਵੀਰਵਾਰ ਦੇ ਹਫਤਾਵਾਰੀ ਸ਼ਾਮ ਨੂੰ ਹੋਣ ਵਾਲੇ ਕੀਰਤਨ ਦਰਬਾਰ ਦੀ ਸਮਾਪਤੀ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਅਤੇ ਮੈਂਬਰਾਂ ਨੇ ਦੱਸਿਆ ਕਿ ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ 7 ਅਕਤੂਬਰ ਲੈ ਕੇ 11 ਅਕਤੂਬਰ  ਤੱਕ ਸ਼ੰਗਤਾਂ ਨੂੰ ਨਾਮ ਸਿਮਰਨ ਕਰਵਾਏ ਜਾਣਗੇ ਜਿਸ ਦਾ ਸਮਾਂ ਸਵੇਰੇ 5 ਤੋਂ 6 ਦਾ ਹੋਵੇਗਾ।11 ਅਕਤੂਬਰ 2017 ਦਿਨ ਬੁੱਧਵਾਰ ਨੂੰ ਸ਼ਾਮ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਖੁੱਲੇ ਪੰਡਾਲਾਂ `ਚ  ਕੀਰਤਨ ਦਰਬਾਰ ਸਜਾਏ ਜਾਣਗੇ, ਜਿਸ ਵਿੱਚ ਪਹਿਲਾਂ ਸੁਸਾਇਟੀ ਦੇ ਲੋਕਲ ਜਥੇ ਕੀਰਤਨ ਸਰਵਨ ਕਰਵਾਉਣਗੇ।ਉਸ ਤੋ ਬਾਅਦ ਦੇਰ ਸ਼ਾਮ 8 ਵਜੇ ਤੌਂ 9 ਵਜੇ ਤੱਕ ਭਾਈ ਪਰਮਜੀਤ ਸਿੰਘ ਖਾਲਸਾ ਸੀ੍ਰ ਅਨੰਦਪੁਰ ਸਾਹਿਬ ਵਾਲੇ ਸੰਗਤਾਂ ਨੂੰ ਕਥਾ ਵਿਚਾਰਾਂ ਨਾਲ ਨਿਹਾਲ ਕਰਨਗੇ।ਸਮਾਪਤੀ ਤੋਂ ਬਾਅਦ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।ਇਸ ਮੌਕੇ ਰਣਜੀਤ ਸਿੰਘ, ਸਰਬਜੀਤ ਸਿੰਘ ਡਿੰਪੀ, ਰਣਵੀਰ ਸਿੰਘ ਪੱਪੀ, ਗੁਰਨਾਮ ਸਿੰਘ, ਕੁਲਵੰਤ ਸਿੰਘ, ਮਨਦੀਪ ਸਿੰਘ, ਰਵਿੰਦਰ ਸਿੰਘ, ਬੀਬੀ ਤਜਿੰਦਰ ਕੌਰ ਅਤੇ ਹੋਰ ਮੈਂਬਰ ਹਾਜਰ ਸਨ।

Check Also

ਖਾਲਸਾ ਯੂਨੀਵਰਸਿਟੀ ਵਿਖੇ ਔਰਥੋ ਰਿਊਮੈਟੋਲੋਜੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਆਰਟਸ ਐਂਡ ਸੋਸ਼ਲ …

Leave a Reply