Monday, July 6, 2026

ਝੋਨੇ ਦੇ ਮੰਡੀਕਰਨ ਸੰਬੰਧੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਮੌਕੇ `ਤੇ ਕੀਤਾ ਹੱਲ

ਪਠਾਨਕੋਟ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ PPN0910201717ਅਫਸਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੇ ਸੁਚੱਜੇ ਮੰਡੀਕਰਨ ਸੰਬੰਧੀ ਜਾਣਕਾਰੀ ਦੇਣ ਲਈ ਚਲਾਈ ਮੁਹਿੰਮ ਤਹਿਤ ਡਾ. ਅਮਰੀਕ ਸਿੰਘ ਸਹਾਇਕ ਮੰਡੀਕਰਨ ਅਫਸਰ ਕਮ ਬਲਾਕ ਖੇਤੀਬਾੜੀ ਅਫਸਰ, ਡਾ. ਬਲਬੀਰ ਸਿੰਘ ਬਾਜਵਾ ਸਕੱਤਰ ਮਾਰਕੀਟ ਕਮੇਟੀ ਅਤੇ ਡਾ. ਜਰਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਨੌਰੰਗਪੁਰ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਝੋਨੇ ਦੇ ਮੰਡੀਕਰਨ ਸੰਬੰਧੀ ਸਮੱਸਿਆਵਾਂ ਨੂੰ ਮੌਕੇ ਤੇ ਹੱਲ ਕੀਤਾ ਅਤੇ ਕਿਸਾਨਾਂ ਨੂੰ ਸੁਚੱਜੇ ਮੰਡੀਕਰਨ ਬਾਰੇ ਜਾਣਕਾਰੀ ਵੀ ਦਿੱਤੀ।ਇਸ ਮੌਕੇੇ ਅਵਤਾਰ ਸਿੰਘ, ਬਿਹਾਰੀ ਲਾਲ, ਮਨਦੀਪ ਸਿੰਘ ਬੋਪਾਰਾਏ, ਬਿਸ਼ਨ ਦਾਸ ਸੁਪਰਵਾਈਜ਼ਰ ਮਾਰਕੀਟ ਕਮੇਟੀ ਸਮੇੇਤ ਹੋਰ ਕਿਸਾਨ ਹਾਜ਼ਰ ਸਨ
ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੀ.ਆਰ 126 ਕਿਸਮ ਦੇ ਚੌਲ ਸਰਕਾਰ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਪੂਰੀ ਤਰਾਂ ਸਹੀ ਮਾਤਰਾ ਵਿੱਚ ਮਿਲਦੇ ਹਨ ਕਿਉਂਕਿ ਕਿਸਮ ਨੂੰ ਜਾਰੀ ਕਰਨ ਵਾਲੀ ਡਾਇਰੈਕਟਰ ਖੇਤੀਬਾੜੀ ਵਿਭਾਗ ਦੀ ਪ੍ਰਧਾਨਗੀ ਹੇਠ ਬਣੀ ਕਮੇਟੀ ਵਿੱਚ ਸ਼ੈਲਰ ਐਸੋਸ਼ੀਏਸ਼ਨ, ਖ੍ਰੀਦ ਏਜੰਸੀਆਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਿਰ ਦੇ ਨੁਮਾਇੰਦੇ ਸ਼ਾਮਿਲ ਹੂੰਦੇ ਹਨ, ਜੋ ਕਿਸੇ ਵੀ ਕਿਸਮ ਨੂੰ ਪੂਰੀ ਤਰਾਂ ਘੋਖ ਕੇ ਜਾਰੀ ਕਰਦੇ ਹਨ।ਉਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਪੀ.ਆਰ 126 ਕਿਸਮ ਨੂੰ ਵੇਚਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ, ਬਸ਼ਰਤੇ ਕਿ ਨਮੀ 17 ਫੀਸਦੀ ਤੋਂ ਵੱਧ ਨਾ ਹੋਵੇ, ਤਾਂ ਖੇਤੀਬਾੜੀ ਵਿਭਾਗ ਜਾਂ ਮੰਡੀਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਕਰੇ। ਉਨਾਂ ਕਿਹਾ ਕਿ ਉਪਜ ਨੂੰ ਪੂਰੀ ਤਰਾਂ ਸੁਕਾ ਕੇ ਮੰਡੀ ਵਿੱਚ ਲਿਆਂਦਾ ਜਾਵੇ ਤਾਂ ਜੋ ਖੱਜ਼ਲ ਖਰਾਬੀ ਤੋਂ ਬਚਿਆ ਜਾ ਸਕੇ।ਉਨਾਂ ਕਿਹਾ ਕਿ ਜੇਕਰ ਉਪਜ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਵੇਗੀ ਤਾਂ ਮੰਡੀਆਂ ਵਿੱਚ ਜਗਾ ਸੀਮਿਤ ਹੋਣ ਕਾਰਨ ਸੁਕਾਉਣ ਵੇਲੇ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ।ਬਲਬੀਰ ਸਿੰਘ ਬਾਜਵਾ ਨੇ ਕਿਹਾ ਕਿ ਫਸਲ ਦੀ ਵਿਕਰੀ ਉਪਰੰਤ ਪੱਕੀ ਪਰਚੀ ਭਾਵ `ਜੇ` ਫਾਰਮ ਜ਼ਰੂਰ ਲਿਆ ਜਾਵੇ, ਜੇਕਰ ਆੜਤੀ `ਜੇ` ਫਾਰਮ ਦੇਣ ਤੋਂ ਇਨਕਾਰੀ ਹੁੰਦਾ ਹੈ ਜਾਂ ਕੱਚੀ ਪਰਚੀ ਦਿੰਦਾ ਹੈ ਤਾਂ ਕਿਸਾਨ ਜ਼ਿਲਾ ਮੰਡੀ ਅਫਸਰ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਕਰ ਸਕਦਾ ਹੈ। ਉਨਾਂ ਕਿਹਾ ਕਿ ਕਿਸਾਨ ਨੂੰ ਆਪਣੀ ਜਿਨਸ ਦੀ ਤੁਲਾਈ ਆਪਣੀ ਨਿਗਰਾਨੀ ਹੇਠ ਕਰਵਾਉਣੀ ਚਾਹੀਦੀ ਹੈ, ਜੇਕਰ ਕਿਸਾਨ ਨੂੰ ਲੱਗੇ ਕਿ ਤੁਲਾਈ ਵੱਧ ਹੋ ਰਹੀ ਹੈ ਤਾਂ ਉਹ ਆਪਣੀ ਤੋਲੀ ਜਿਨਸ ਦੀ 10 ਫੀਸਦੀ ਦੀ ਤੁਲਾਈ ਬਿਨਾਂ ਕਿਸੇੇ ਫੀਸ ਤੋਂ ‘ਪਰਖ ਤੁਲਾਈ’ ਕਰਵਾ ਸਕਦਾ ਹੈ। ਅਗਾਂਹਵਧੂ ਕਿਸਾਨ ਮਨਦੀਪ ਸਿੰਘ ਬੋਪਾਰਾਏ ਵਾਸੀ ਸਿੰਬਲੀ ਗੁਜਰਾਂ ਨੇ ਕਿਹਾ  ਕਿ ਪੀ.ਆਂਰ 126 ਕਿਸਮ ਬਹੁਤ ਵਧੀਆ ਹੈ।ਜਿਸ ਨੇ ਇਸ ਵਾਰ ਖੇਤਾਂ ਦੇ ਸਮੁੱਚੇ ਹਾਲਾਤਾਂ ਮੁਤਾਬਕ 25 ਕੁਇੰਟਲ ਤੋਂ 31 ਕੁਇੰਟਲ ਪ੍ਰਤੀ ਏਕੜ ਪੈਦਾਵਾਰ ਦਿੱਤੀ ਹੈ।ਉਨਾਂ ਕਿਹਾ ਕਿ ਇਹ ਕਿਸਮ ਜ਼ਿਲਾ ਪਠਾਨਕੋਟ ਲਈ ਬਹੁਤ ਹੀ ਢੁੱਕਵੀਂ ਹੈ ਕਿਉਂਕਿ ਲੰਬੇ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ  ਵਿੱਚ ਨਮੀਂ ਜ਼ਿਆਦਾ ਹੋਣ ਕਾਰਨ ਪੂਰਾ ਰੇਟ ਨਹੀਂ ਮਿਲਦਾ, ਜਦਕਿ ਪੀ ਆਰ 126 ਕਿਸਮ ਦੇ ਦਾਣਿਆਂ ਵਿੱਚ ਨਮੀਂ 17 ਤੋਂ ਹੇਠਾਂ ਰਹਿੰਦੀ ਹੈ ਬਸ਼ਰਤੇ ਕਿ ਕਟਾਈ ਪੂਰੀ ਤਰਾਂ ਪੱੱੱਕਣ `ਤੇ ਕੀਤੀ ਜਾਵੇ।
ਆੜਤੀ ਅਵਤਾਰ ਸਿੰਘ ਅਜੀਜਪੁਰ ਨੇ ਕਿਹਾ ਕਿ ਸ਼ੈਲਰ ਮਾਲਕ ਪੀ.ਆਰ 126 ਨੂੰ ਘੱਟੋ ਘੱਟ ਸਮੱਰਥਨ ਮੁੱਲ `ਤੇ ਨਾਂ ਖ੍ਰੀਦ ਕੇ ਕਿਸਾਨਾਂ ਅਤੇ ਆੜਤੀਆਂ ਨੂੰ ਖੱਜਲ ਖਰਾਬ ਕਰ ਰਹੇ ਹਨ ਜਦ ਕਿ ਇਹ ਕਿਸਮ ਖੇਤੀਬਾੜੀ ਵਿਭਾਗ ਅਤੇ ਪੀ.ਏ.ਯੂ ਵੱਲੋਂ ਪ੍ਰਮਾਣਿਤ ਹੈ।ਉਨਾਂ ਡਿਪਟੀ ਕਮਿਸ਼ਨਰ ਪਠਾਨਕੋਟ ਤੋਂ ਮੰਗ ਕੀਤੀ ਕਿ ਪੀ.ਆਰ 126 ਦੀ ਵਿਕਰੀ ਨੂੰ ਘੱਟੋ-ਘੱਟ ਸਮੱਰਥਨ ਮੁੱਲ ਤੇ ਖ੍ਰੀਦਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨ ਨੂੰ ਮਿਹਨਤ ਦਾ ਪੂਰਾ ਮੁੱਲ ਮਿਲ ਸਕੇ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply