ਬਠਿੰਡਾ, 10 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਐੱਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਵੱਲੋਂ
‘ਵਰਲਡ ਨੇਚਰ ਡੇਅ’ ਦੇ ਸੰਬੰਧ ਵਿੱਚ ਪਿੰਡ ਦਿਓਣ ਵਿਖੇ ਇਕ ਰੋਜ਼ਾ ਐੱਨ.ਐਸ.ਐਸ ਕੈਂਪ ਲਗਾਇਆ ਗਿਆ।ਇਹ ਕੈਂਪ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਲਗਾਇਆ ਗਿਆ। ਜਿਸ ਦੌਰਾਨ ਕਾਲਜ ਦੀ ਡੀਨ ਸਟੂਡੈਂਟ ਵੈਲਫੇਅਰ ਨੇ ਵਿਦਿਆਰਥੀਆਂ ਨੂੰ ਐਨ.ਐਸ.ਐਸ ਬਾਰੇ ਜਾਣੂ ਕਰਵਾਇਆ ਅਤੇ ਦੇਸ਼ ਅਤੇ ਕੁਦਰਤ ਪ੍ਰਤੀ ਫਰਜ਼ਾਂ ਅਤੇ ਜਿੰਮੇਵਾਰੀਆਂ ਬਾਰੇ ਸਮਝਾਇਆ।ਕਾਲਜ ਦੀ ਡਿਪਟੀ ਡੀਨ, ਐਨ.ਐਸ.ਐਸ ਦੀ ਅਗਵਾਈ ਹੇਠ ਸਾਰੇ ਵਲੰਟੀਅਰਾਂ ਨੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਪ੍ਰਣ ਲਿਆ।ਵਲੰਟੀਅਰਾਂ ਨੇ ਰਲ ਮਿਲ ਕੇ ਸਕੂਲ ਵਿੱਚ ਸਫ਼ਾਈ ਕੀਤੀ ਅਤੇ ਪੌਦੇ ਲਗਾਏ।ਉਹਨਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬਚਿਆਂ ਨੂੰ ਪੌਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਵੀ ਦਿੱਤੀ।ਇਸ ਤੋਂ ਇਲਾਵਾ ਸਰਕਾਰੀ ਸੀਨੀ. ਸੈਕੰਡਰੀ ਸਕੂਲ ਦੇ ਗਿਆਰਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਕੁਦਰਤ ਦੀ ਸਫ਼ਾਈ ਰੱਖਣ ਬਾਰੇ ਜਾਗਰੂਕ ਕੀਤਾ ਗਿਆ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਬਾਰੇ ਸੁਚੇਤ ਕਰਦਿਆਂ ਇਸ ਦੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ।ਅੰਤ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦਿਓਣ ਦੇ ਪਿ੍ਰੰਸੀਪਲ ਅਤੇ ਸਾਰੇ ਸਟਾਫ਼ ਨੇ ਬਾਬਾ ਫ਼ਰੀਦ ਕਾਲਜ ਦੇ ਐੱਨ.ਐਸ.ਐਸ ਯੂਨਿਟ ਦਾ ਤਹਿ ਦਿਲੋਂ ਧੰਨਵਾਦ ਕੀਤਾ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਦੀ ਭਰਪੂਰ ਹੌੌਸਲਾ ਅਫ਼ਜਾਈ ਕੀਤੀ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media