Thursday, June 18, 2026

ਪੰਜਾਬ ਸਰਕਾਰ ਰਾਜ ਵਿੱਚ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ-ਔਜਲਾ

ਕਿਸਾਨ ਪਸ਼ੂ ਪਾਲਣ ਦਾ ਸਹਾਇਕ ਧੰਦਾ ਅਪਣਾ ਕੇ ਕਰ ਸਕਦੇ ਹਨ ਚੋਖੀ ਕਮਾਈ

PPN1010201709ਅੰਮਿ੍ਤਸਰ, 9 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜਿਲਿਆਂ ਵਿੱਚ ਪਸ਼ੂ-ਧਨ ਚੈਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਾਬਲਿਆਂ ਦੀ ਆਰੰਭੀ ਗਈ ਲੜੀ ਤਹਿਤ ਪਿੰਡ ਵੱਲਾ ਦੀ ਪਸ਼ੂ ਮੇਲਾ ਗਰਾਉੂਂਡ ਵਿਖੇ ਦੋ ਰੋਜਾ ਪਸ਼ੂ-ਧਨ ਚੈਪੀਅਨਸਿਪ ਸ਼ੁਰੂ ਹੋਈ, ਜਿਸ ਦਾ ਅਗਾਜ਼ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਰੀਬਨ ਕੱਟ ਕੇ ਕੀਤਾ।ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਡਾ. ਗੁਰਅਵਤਾਰ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Animals Cow

ਇਸ ਮੌਕੇ ਔਜਲਾ ਨੇ ਕਿਹਾ ਪੰਜਾਬ ਸਰਕਾਰ ਰਾਜ ਵਿੱਚ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸਾਹਿਤ ਕਰਨ ਲਈ ਵਚਨਬੱਧ ਹੈ ਅਤੇ ਕਿਸਾਨ ਪਸ਼ੂ ਪਾਲਣ ਦਾ ਸਹਾਇਕ ਧੰਦਾ ਅਪਣਾ ਕੇ ਆਪਣੀ ਆਮਦਨ ‘ਚ ਚੋਖਾ ਵਾਧਾ ਕਰ ਸਕਦੇ ਹਨ। ਉਨਾਂ ਕਿਹਾ ਕਿ ਸਾਡੇ ਸਹਿਕਾਰੀ ਉਤਪਾਦ ਵੇਰਕਾ ਨੇ ਦੁੱਧ ਪਦਾਰਥ ਤਿਆਰ ਕਰਨ ਵਿੱਚ ਦੁਨੀਆਂ ਭਰ ‘ਚ ਜ਼ਿਲੇ ਦਾ ਨਾਂ ਰੋਸ਼ਨ ਕੀਤਾ ਹੈ। ਉਨਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਅਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਅਜਿਹੇ ਮੇਲੇ ਕਾਫੀ ਲਾਹੇਵੰਦ ਸਾਬਤ ਹੁੰਦੇ ਹਨ।ਉਨਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਖੁਦ ਲਾਭ ਉਠਾਉਣ ਦੇ ਨਾਲ-ਨਾਲ ਹੋਰਨਾਂ ਨੂੰ ਵੀ ਸਕੀਮਾਂ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਜਿਹੇ ਮੁਕਾਬਲੇ ਕਰਵਾਉਣ ਦਾ ਸ਼ਲਾਘਾਯੋਗ ਕਦਮ ਚੁਕਿਆ ਹੈ, ਜਿਸ ਨਾਲ ਜਿੱਥੇ ਪਸ਼ੂ ਪਾਲਕਾਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਉਥੇ ਉਨਂਾਂ ਨੁੰ ਇੱਕ ਦੂਜੇ ਦੇ ਤਜਰਬੇ ਤੋਂ ਸਿੱਖਣ ਦੀ ਤਕਨੀਕ ਵੀ ਮਿਲਦੀ ਹੈ। ਉਨਾਂ ਪਸ਼ੂਆਂ ਦੇ ਰਿੰਗਾਂ ਦਾ ਵੀ ਦੌਰਾ ਕੀਤਾ ਅਤੇ ਪਸ਼ੂ ਪਾਲਕਾਂ ਨਾਲ ਵਿਚਾਰ ਸਾਂਝੇ ਕੀਤੇ।ਉਨਾਂ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਵੀ ਦੌਰਾ ਕੀਤਾ।ਉਨਾਂ ਕਿਹਾ ਕਿ ਇਸ ਦੋ ਰੋਜ਼ਾ ਮੇਲੇ ਦੌਰਾਨ ਵੱਖ-ਵੱਖ ਸ੍ਰੇਣੀਆਂ ਵਿਚੋਂ ਜੇੇਤੂ ਰਹੇ ਪਸ਼ੂਆਂ ਦੇ ਮਾਲਕਾਂ ਨੂੰ 7 ਲੱਖ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਜਾਵੇਗੀ ਅਤੇ ਇਹ ਜੇਤੂ ਪਸ਼ੁੂ ਰਾਜ ਪੱਧਰੀ ਚੈਂਪੀਅਨਸ਼ਿਪ ਵਿਚ ਭਾਗ ਲੈ ਸਕਣਗੇ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply