ਫਾਜ਼ਿਲਕਾ, 10 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਜਲ ਸਪਲਾਈ ਐਂਡ ਸੈਨੀਟੈਸ਼ਨ ਮਸਟ੍ਰੋਲ ਇੰਪਲਾਇਜ਼ ਯੂਨੀਅਨ ਇਕਾਈ ਫਾਜ਼ਿਲਕਾ ਦੀ ਇੱਕ ਮੀਟੰਗ ਪ੍ਰਧਾਨ ਖੁਸ਼ਹਾਲ ਕੰਬੋਜ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ।
ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਜ਼ਿਲਾ ਪ੍ਰਧਾਨ ਰਾਜ ਕੁਮਾਰ ਮੰਮੂ ਖੇੜਾ, ਜਨਰਲ ਸਕੱਤਰ ਰਮੇਸ਼ ਸਿੰਘ, ਚੇਅਰਮੈਨ ਸੁਖਮੰਦਰ ਸਿੰਘ, ਵਿੱਤ ਸਕੱਤਰ ਪ੍ਰੇਮ ਲਾਲ, ਪ੍ਰੈਸ ਸਕੱਤਰ ਜਗਦੀਸ਼ ਰਾਮ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਬਣਨ ਤੋਂ ਪਹਿਲਾਂ ਕਰਮਚਾਰੀਆਂ ਦੇ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ, ਪਰ 7 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ।ਜਿਸ ਕਾਰਨ ਕਰਮਚਾਰੀਆਂ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਉਨਾਂ ਨੂੰ ਧਰਨੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
ਉਨਾਂ ਨੇ ਮੰਗ ਕਰਦੇ ਹੋਏ ਕਿਹਾ ਕਿ ਸਰਕਾਰ ਪੇਅ ਕਮਿਸ਼ਨ ਦੀ ਰਿਪੋਰਟ ਜਲਦੀ ਲਾਗੂ ਕਰੇ, ਡੀ.ਏ ਦੀ ਰਹਿੰਦੀਆਂ ਕਿਸ਼ਤਾਂ ਦਿੱਤੀਆਂ ਜਾਣ, ਚੋਥਾ ਦਰਜ਼ਾ ਅਤੇ ਦਰਜ਼ਾ ਤਿੰਨ ਨੂੰ ਤਰੱਕੀਆਂ ਦਿੱਤੀਆਂ ਜਾਣ, ਡੀ.ਏ ਦਾ ਪਿਛਲਾ ਰਹਿੰਦਾ ਬਕਾਇਆ ਨਗਦ ਦਿੱਤਾ ਜਾਵੇ, ਵਿਭਾਗ ਵਿਚ ਰੈਗੂਲਰ ਭਰਤੀ ਕੀਤੀ ਜਾਵੇ।ਇਸ ਮੌਕੇ ਨੱਥੂ ਰਾਮ, ਨਿਰਮਲ ਸਿੰਘ, ਸਤਨਾਮ ਸਿੰਘ, ਜਗਦੀਸ਼ ਚੰਦਰ, ਰਸਾਲ ਸਿੰਘ, ਮਿੱਠੂ ਸਿੰਘ, ਕਾਲੂ ਰਾਮ, ਸੁਰਿੰਦਰ ਕੁਮਾਰ, ਸੋਹਨ ਲਾਲ, ਮੇਘਨਾਥ, ਰਾਮ ਪ੍ਰਕਾਸ਼ ਨੇ ਵੀ ਸੰਬੋਧਨ ਕੀਤਾ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media