ਫਾਜ਼ਿਲਕਾ, 10 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਇੰਪਲਾਇਜ਼ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ ਅਤੇ ਪੀਐਸਟੀਸੀਐਲ ਡਵੀਜ਼ਨ ਕਮੇਟੀ ਫਾਜ਼ਿਲਕਾ ਦੀ ਚੋਣ ਸਰਕਲ ਪ੍ਰਧਾਨ ਦਰਸ਼ਨ ਲਾਲ ਦੀ ਪ੍ਰਧਾਨਗੀ ਵਿਚ ਸੰਪਨ ਹੋਈ।
ਇਸ ਮੌਕੇ ਸਰਵਸੰਮਤੀ ਨਾਲ ਦਲਜੀਤ ਸਿੰਘ ਨੂੰ ਪ੍ਰਧਾਨ, ਮਨੋਹਰ ਲਾਲ ਨੂੰ ਮੀਤ ਪ੍ਰਧਾਨ, ਰਵਿੰਦਰ ਮੋਹਨ ਨੂੰ ਸਕੱਤਰ, ਗੁਰਦਿਆਲ ਸਿੰਘ ਨੂੰ ਸਹਾਇਕ ਸਕੱਤਰ ਅਤੇ ਅਨਿਲ ਕੁਮਾਰ ਨੂੰ ਖਜ਼ਾਨਚੀ ਨਿਯੁੱਕਤ ਕੀਤਾ ਗਿਆ।
ਮੀਟਿੰਗ ਦੌਰਾਨ ਫੈਡਰੇਸ਼ਨ ਦੇ ਮੈਂਬਰਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਤੌਂ ਲੰਬੇ ਸਮੇਂ ਤੋਂ ਲਟਕੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ।ਇਸ ਮੌਕੇ ਨਵੇਂ ਨਿਯੁਕਤ ਅਹੁੱਦੇਦਾਰਾਂ ਨੇ ਕਿਹਾ ਕਿ ਫੈਡਰੇਸ਼ਨ ਵੱਲੋਂ ਸੋਂਪੀ ਗਈ ਜਿੰਮੇਵਾਰੀ ਉਹ ਪੂਰੀ ਤਰਾਂ ਨਾਲ ਨਿਭਾਉਣਗੇ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media