Thursday, August 6, 2026

ਏਜੰਸੀਆਂ ਵਲੋਂ 66725 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ

ਮੰਡੀਆਂ ’ਚ 75958 ਮੀਟਿ੍ਰਕ ਟਨ ਝੋਨੇ ਦੀ ਹੋਈ ਆਮਦ

ਫਾਜ਼ਿਲਕਾ, 10 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸਨਰ ਈਸ਼ਾ ਕਾਲੀਆ ਨੇ ਕਿਸਾਨਾਂ ਨੂੰ ਕਿਹਾ ਕਿ ਨਾ ਹੀ ਰਾਤ ਸਮੇਂ ਕਬਾਇਨਾਂ ਨਾਲ ਕਟਾਈ ਕੀਤੀ ਜਾਵੇ ਤੇ ਨਾ ਹੀ ਪਰਾਲੀ ਨੂੰ ਅੱਗ ਲਗਾਈ ਜਾਵੇ।ਉਨਾਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ’ਚ ਹੁਣ ਤੱਕ 75958 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ।ਬੀਤੀ ਸ਼ਾਮ ਤੱਕ ਖਰੀਦ ਏਜੰਸੀਆਂ ਵੱਲੋਂ 66725 ਮੀਟ੍ਰਿਕ ਟਨ ਝੋਨੇ ਦੀ ਖਰੀਦ  ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਕਾਲੀਆ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਝੋਨੇ ਦੀ ਖਰੀਦ ਕਰਨ ਉਪਰੰਤ ਝੋਨੇ ਦੀ ਲਿਫਟਿੰਗ ਤੇ ਕਿਸਾਨਾਂ ਨੂੰ ਅਦਾਇਗੀ ਜਲਦ ਤੋਂ ਜਲਦ ਕਰਵਾਈ ਜਾਵੇ।ਇਸ ਦੇ ਨਾਲ-ਨਾਲ ਉਨਾਂ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਉਨਾਂ ਨੂੰ ਆਪਣੀ ਢੇਰੀ ਵੇਚਣ ਲਈ ਮੰਡੀਆਂ ਵਿੱਚ ਜ਼ਿਆਦਾ ਦੇਰ ਰੁਕਣਾ ਨਾ ਪਵੇ।ਇਸ ਦੇ ਨਾਲ-ਨਾਲ ਉੁਨਾਂ ਕਿਸਾਨਾਂ ਨੂੰ ਕਿਹਾ ਕਿ ਫਸਲ ਪੱਕਣ ਉਪਰੰਤ ਹੀ ਮੰਡੀਆਂ ਵਿੱਚ ਲਿਆਂਦੀ ਜਾਵੇ।
ਜ਼ਿਲਾ ਫੂਡ ਸਪਲਾਈ ਅਫਸਰ ਗੀਤੂ ਨੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੇ ਗਏ ਝੋਨੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਪਨਗ੍ਰੇਨ ਵੱਲੋਂ 15412 ਮੀਟ੍ਰਿਕ ਟਨ, ਮਾਰਕਫੈਡ ਵਲੋਂ 8978 ਮੀਟਿ੍ਰਕ ਟਨ, ਪਨਸਪ ਵੱਲੋਂ 15239 ਮੀਟ੍ਰਿਕ ਟਨ, ਵੇਅਰਹਾਉਸ ਵੱਲੋਂ 10742 ਮੀਟਿ੍ਰਕ ਟਨ, ਪੰਜਾਬ ਐਗਰੋ ਵੱਲੋਂ 4730 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 19 ਮੀਟ੍ਰਿਕ ਟਨ ਅਤੇ ਪ੍ਰਾਇਵੇਟ ਵਪਾਰੀਆਂ ਵੱਲੋਂ 11605 ਮੀਟ੍ਰਿਕ ਟਨ ਝੋਨਾ ਖਰੀਦ ਕੀਤਾ ਗਿਆ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply