Thursday, August 6, 2026

ਪ੍ਰਤਾਪ ਬਾਗ ਵਿਚ ਦਿਵਾਲੀ ਮੇਲਾ 14 ਤੇ 15 ਅਕਤੂਬਰ ਨੂੰ

Isha Kalia1ਫਾਜ਼ਿਲਕਾ, 10 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਦਿਵਾਲੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਇਥੋਂ ਦੇ ਪ੍ਰਤਾਪ ਬਾਗ ਵਿਖੇ ਦਿਵਾਲੀ ਮੇਲਾ 14 ਤੇ 15 ਅਕਤੂਬਰ ਨੂੰ ਮਨਾਇਆ ਜਾਵੇਗਾ।ਇਸ ਦੋ ਰੋਜ਼ਾ ਮੇਲੇ ਦੌਰਾਨ ਜ਼ਿਲੇ ਅੰਦਰ ਘਰੇਲੂ ਉਦਯੋਗ ਨੂੰ ਉਤਸਾਹਿਤ ਕਰਨ ਹਿਤ ਜ਼ਿਲੇ ’ਚ ਤਿਆਰ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਤਰਾਂ ਦੀਆਂ ਵਸਤਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਉਦਯੋਗ ਕੇਂਦਰ ਦੇ ਸਹਿਯੋਗ ਨਾਲ ਲਗਾਏ ਜਾਣ ਵਾਲੇ ਇਸ ਮੇਲੇ ਦੌਰਾਨ ਘੁਮਿਆਰ ਭਾਈਚਾਰੇ ਵੱਲੋਂ ਦਿਵਾਲੀ ਮੌਕੇ ਘਰਾਂ ਦਾ ਸ਼ਿੰਗਾਰ ਬਨਣ ਵਾਲੇ ਦੀਵਿਆਂ ਤੋਂ ਲੈ ਕੇ ਹੋਰ ਹੱਥੀਂ ਤਿਆਰ ਕੀਤੇ ਜਾਣ ਵਾਲੇ ਸਾਜ਼ੋ-ਸਮਾਨ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।ਉਨਾਂ ਦੱਸਿਆ ਕਿ ਇਹ ਪ੍ਰਦਰਸ਼ਨੀ ਜ਼ਿਲੇ ਅੰਦਰ ਉਦਯੋਗ ਨੂੰ ਉਤਸਾਹਿਤ ਕਰਨ ਹਿੱਤ ਲਾਹੇਵੰਦ ਸਾਬਿਤ ਹੋਵੇਗੀ।ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਿਲੇ ਅੰਦਰ ਹੱਥੀ ਵਸਤਾਂ ਤਿਆਰ ਕਰਨ ਵਾਲੇ ਘਰੇਲੂ ਅਤੇ ਹੋਰ ਉਦਯੋਗਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਇਸ ਮੇਲੇ ਵਿਖੇ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply