Monday, March 16, 2026

ਅੰਮ੍ਰਿਤਸਰ ਜਿਲੇ ਦੇ ਕਾਲਜਾਂ (ਏ ਜ਼ੋਨ) ਦਾ ਜ਼ੋਨਲ ਯੁਵਕ ਮੇਲਾ 14 ਅਕਤੂਬਰ ਤੋਂ

ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਏ ਜ਼ੋਨ ਦਾ ਜ਼ੋਨਲ ਯੁਵਕ ਮੇਲਾ ਜਿਸ ਵਿਚ ਅੰਮ੍ਰਿਤਸਰ ਜਿਲੇ ਦੇ ਸਬੰਧਤ ਕਾਲਜ ਭਾਗ ਲੈਣਗੇ, 14 ਅਕਤੂਬਰ ਤੋਂ ਸ਼ੁਰੂ ਹੋ ਕੇ 17 ਅਕਤੂਬਰ ਤਕ ਆਯੋਜਤ ਕੀਤਾ ਜਾ ਰਿਹਾ ਹੈ।
ਡਾ. ਜਗਜੀਤ ਕੌਰ, ਡਾਇਰੈਕਟਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਅਕਤੂਬਰ ਨੂੰ ਭੰਗੜੇ, ਸਮੂਹ ਗਾਇਨ (ਭਾਰਤੀ), ਸਮੂਹ ਸ਼ਬਦ/ਭਜਨ, ਵਾਰ ਗਾਇਨ, ਕਵੀਸ਼ਰੀ, ਰੰਗੋਲੀ ਅਤੇ ਫੁਲਕਾਰੀ ਦੇ ਮੁਕਾਬਲੇ ਹੋਣਗੇ। 15 ਅਕਤੂਬਰ ਨੂੰ ਮਮਿਕਰੀ, ਪਹਿਰਾਵਾ ਪ੍ਰਦਰਸ਼ਨੀ, ਸਕਿੱਟ, ਇਕਾਂਗੀ, ਲੋਕ ਸਾਜ਼, ਗੀਤ/ਗਜ਼ਲ, ਲੋਕ ਗੀਤ, ਪੇਟਿੰਗ, ਕਾਰੂਨਿੰਗ, ਪੋਸਟਰ ਮੇਕਿੰਗ, ਫੋਟੋਗ੍ਰਾਫੀ, ਕੋਲਾਜ, ਕਲੇਅ ਮਾਡਲਿੰਗ, ਇੰਸਟਾਲੇਸ਼ਨ, ਐਲਕਿਊਸ਼ਨ, ਪੋਈਟੀਕਲ ਸਿੰਪੋਜ਼ੀਅਮ ਅਤੇ ਡੀਬੇਟ ਦੇ ਮੁਕਾਬਲਿਆਂ ਤੋਂ ਇਲਾਵਾ ਅਤੇ 16 ਅਕਤੂਬਰ ਨੂੰ ਇਕਾਂਗੀ, ਮਾਈਮ ਜਨਰਲ ਡਾਂਸ, ਕਲਾਸੀਕਲ ਇੰਸ. (ਪਰਕਸ਼ਨ), ਕਲਾਸੀਕਲ ਇੰਸ. (ਨਾਨ-ਪਰਕਸ਼ਨ), ਕਲਾਸੀਕਲ ਵੋਕਲ ਅਤੇ ਕਿਊਜ਼ (ਪ੍ਰੀਲਿਮਨਰੀ) ਦੇ ਮੁਕਾਬਲੇ ਹੋਣਗੇ। ਅੰਤਿਮ ਦਿਨ 17 ਅਕਤੂਬਰ ਨੂੰ ਕਲਾਸੀਕਲ ਡਾਂਸ, ਵੈਸਟਰਨ ਵੋਕਲ ਸੋਲੋ, ਵੈਸਟਰਨ ਗਰੁੱਪ ਸੌਂਗ ਅਤੇ ਗਿੱਧੇ ਦੇ ਮੁਕਾਬਲੇ ਤੋਂ ਬਾਅਦ ਇਨਾਮ ਵੰਡ ਸਮਾਗਮ ਹੋਵੇਗਾ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply