Tuesday, April 28, 2026

ਐਨ.ਆਰ.ਆਈ ਸਰਬਜੀਤ ਸਿੰਘ ਮਾਂਗਟ ਵਲੋਂ ਪ੍ਰਾਇਮਰੀ ਸਕੂਲ ਘੁਲਾਲ ਨੂੰ 31000 ਰਾਸ਼ੀ ਦਾਨ

PPN1010201719ਸਮਰਾਲਾ, 10 ਅਕਤੂਬਰ (ਪੰਜਾਬ ਪੋਸਟ- ਕੰਗ) – ਪੰਜਾਬ ਪੱਧਰ `ਤੇ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੇ ਇਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਜੋ ਕਿ ਹੈ। ਇਥੋਂ ਦੇ ਸਕੂਲ ਇੰਚਾਰਜ਼ ਸੰਜੀਵ ਕੁਮਾਰ (ਸਟੇਟ ਐਵਾਰਡੀ) ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਦੀਆਂ ਸ਼ੋਸ਼ਲ ਮੀਡੀਆ ਜ਼ਰੀਏ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਇਸੇ ਪਿੰਡ ਦੇ ਪ੍ਰਵਾਸੀ ਭਾਰਤੀ ਸਰਬਜੀਤ ਸਿੰਘ ਮਾਂਗਟ ਕੈਨੇਡਾ ਨੇ 31000/- ਰੁਪਏ ਦੀ ਰਾਸ਼ੀ ਸਕੂਲ ਦੇ ਵਿਕਾਸ ਕਾਰਜਾਂ ਲਈ ਆਪਣੇ ਭਰਾ ਮਲਕੀਤ ਸਿੰਘ ਸਾਬਕਾ ਪੰਚ ਘੁਲਾਲ ਰਾਹੀਂ ਦਿੱਤੀ।ਸਕੂਲ ਇੰਚਾਰਜ਼ ਸੰਜੀਵ ਕੁਮਾਰ ਨੇ ਮਾਂਗਟ ਪਰਿਵਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਸੀਂ ਸਕੂਲ ਨੂੰ ਹੋਰ ਵੀ ਬੁਲੰਦੀਆਂ ’ਤੇ ਲਿਜਾਣ ਲਈ ਸਖਤ ਮਿਹਨਤ ਕਰ ਰਹੇ ਹਾਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲਕੀਤ ਸਿੰਘ, ਮੈਡਮ ਪ੍ਰਮਿੰਦਰ ਕੌਰ, ਲਖਵੀਰ ਕੌਰ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply