ਸੰਦੌੜ, 11 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਦੇ ਤਿਉਹਾਰਾਂ ਤੇ ਕਿਸੇ ਅਣਸੁਖਾਵੀਂ ਘਟਨਾ ਨਾ ਹੋਣ ਦੇ
ਮੱਦੇਨਜ਼ਰ ਰੱਖਦੇ ਹੋਏ ਥਾਣਾ ਸੰਦੌੜ ਦੇ ਮੁਖੀ ਐਸ.ਐਚ.ਓ ਪਵਿੱਤਰ ਸਿੰਘ ਨੇ ਕਸਬੇ ਸੰਦੌੜ ਦੇ ਦੁਕਾਨਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਉਨਾਂ ਨੇ ਦੁਕਾਨਦਾਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਬਿਨਾਂ ਲਾਇਸੰਸ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੇਕਰ ਕੋਈ ਦੁਕਾਨਦਾਰ ਬਿਨਾਂ ਲਾਇਸੰਸ ਦੇ ਪਟਾਕੇ ਵੇਚਦਾ ਪਾਇਆ ਜਾਂਦਾ ਹੈ, ਤਾਂ ਉਸ ਦਾ ਸਾਰਾ ਸਮਾਨ ਜ਼ਬਤ ਕਰਨ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।ਉਨਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪਟਾਕਿਆਂ ਨੂੰ ਨਿਸ਼ਚਿਤ ਕੀਤੀਆਂ ਜਾਣ ਵਾਲੀਆਂ ਥਾਵਾਂ ‘ਤੇ ਹੀ ਵੇਚਿਆ ਜਾਵੇ।ਉਨਾਂ ਕਿਹਾ ਕਿ ਬਿਜਲੀ ਦੀਆਂ ਤਾਰਾਂ ਦੇ ਹੇਠਾਂ, ਟਰਾਂਸਫ਼ਾਰਮਰਾਂ ਅਤੇ ਜਿਥੇ ਅੱਗ ਦਾ ਕੰਮ ਹੋ ਰਿਹਾ ਹੋਵੇ, ਉਸ ਦੇ ਨਜ਼ਦੀਕ ਪਟਾਕੇ ਬਿਲਕੁੱਲ ਨਾ ਵੇਚੇ ਜਾਣ।ਉਨਾਂ ਇਲਾਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਟਾਕੇ ਮੁਕਤ ਦੀਵਾਲੀ ਮਨਾਉਣ।ਇਸ ਮੌਕੇ ਤੇ ਆਤਿਸ਼ਬਾਜ਼ੀ ਦੇ ਪ੍ਰਚੂਨ ਵਿਕੇ੍ਰਤਾਵਾਂ ਵਲੋਂ ਸੁਝਾਅ ਵੀ ਦਿੱਤੇ ਗਏ ਅਤੇ ਉਨਾਂ ਭਰੋਸਾ ਦੁਆਇਆ ਕਿ ਦਿੱਤੀਆਂ ਗਈਆਂ ਹਦਾਇਤਾਂ ਅਤੇ ਲਾਇਸੰਸ ਲੈ ਕੇ ਹੀ ਪਟਾਕੇ ਵੇਚੇ ਜਾਣਗੇ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media