Wednesday, September 23, 2026

ਮਿਸ਼ਨ ਬੇਟੀ ਬਚਾਓ ਬੇਟੀ ਪੜਾਓ ਤਹਿਤ ਜਾਗਰੂਕ ਹਫ਼ਤਾ ਮਨਾਇਆ ਗਿਆ

ਸੰਦੌੜ, 11 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਿਸ਼ਨ ਬੇਟੀ ਬਚਾਓ ਬੇਟੀ ਪੜਾਓ ਤਹਿਤ 9 ਤੋ 14 ਤੱਕ ਜਾਗਰੂਕ ਹਫ਼ਤਾ ਪੰਜਾਬ ਸਰਕਾਰ ਦੇ PPN1110201703ਹੁਕਮਾਂ ਅਨੁਸਾਰ ਮਨਾਇਆ ਗਿਆ।ਜਿਸ ਤਹਿਤ ਸਰਕਾਰੀ ਸੈਕੰਡਰੀ ਸਕੂਲ ਭੰਗਾਲੀ ਦੇ ਵਿਹੜੇ ਵਿੱਚ ਭਾਸ਼ਣ ਅਤੇ ਬੱਚਿਆਂ ਨੂੰ ਸਹੁੰ ਚੁਕਾਈ ਗਈ।ਜਿਸ ਉਪਰੰਤ ਬੇਟੀ ਬਚਾਓ ਬੇਟੀ ਪੜਾਓ ਜਾਗਰੂਕ ਰੈਲੀ ਵੀ ਕੱਢੀ ਗਈ।ਜਿਸ ਵਿੱਚ ਪਿ੍ਰੰਸੀਪਲ ਸੁਖਵਿੰਦਰ ਸਿੰਘ ਅਤੇ ਸਮੂਹ ਸਟਾਫ਼ ਨੇ ਵੱਧ ਚੜ ਕੇ ਹਿੱਸਾ ਲਿਆ।ਸੀ.ਐਚ.ਸੀ ਥਰੀਏਵਾਲ ਤੋਂ ਡ: ਕਨਿਕਾ ਮਹਾਜਨ ਅਤੇ ਡ: ਕੁਲਦੀਪ ਕੁਮਾਰ ਤੋਂ ਇਲਾਵਾ ਹੈਲਥ ਵਰਕਰ ਤੇ ਆਂਗਣਵਾੜੀ ਵਰਕਰ ਨੇ ਹਿੱਸਾ ਲਿਆ।ਇਸ ਤੋਂ ਇਲਾਵਾ ਡ: ਕੁਲਦੀਪ ਕੁਮਾਰ ਨੇ ਜਾਣਕਾਰੀ ਦਿੱਤੀ ਕੇ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤਹਿਤ ਪਿਛਲੇ ਸਮੇਂ ਨਾਲੋਂ ਲਿੰਗ ਅਨੁਪਾਤ ਵਿੱਚ ਕਾਫ਼ੀ ਸੁਧਾਰ ਹੋਇਆ ਹੈ ਅਤੇ ਜੇਕਰ ਧੀਅ ਪੜਦੀ ਹੈ ਤਾਂ ਦੋ ਪਰਿਵਾਰ ਪੜਦੇ ਨੇ ਤੇ ਚੰਗੇ ਨਾਗਰਿਕ ਸਿਰਜਦੇ ਨੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply