Sunday, August 2, 2026

ਪਤੀ ਦੇ ਨਜ਼ਾਇਜ਼ ਸਬੰਧਾਂ ਤੋਂ ਦੁੱਖੀ ਔਰਤ ਦੀ ਜਹਿਰੀਲੀ ਵਸਤੂ ਨਿਗਲਣ ਕਾਰਨ ਮੌਤ

ਪਤੀ,ਸੱਸ,ਦਿਉਰਾਂ ਅਤੇ ਗੁਆਂਢਣ ਸਮੇਤ 5 ਖਿਲਾਫ ਮਾਮਲਾ ਦਰਜ
ਧੂਰੀ, 11 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਤਿਉਹਾਰਾਂ ਦੇ ਇੰਨਾਂ ਦਿਨਾਂ ਵਿੱਚ ਔਰਤਾਂ ਵੱਲੋਂ ਆਪਣੇ ਪਤੀ ਦੀ ਲੰਮੀ ਉਮਰ ਵਾਸਤੇ ਕਰਵਾਚੌਥ ਦਾ ਵਰਤ ਰੱਖ ਕੇ ਜਿੱਥੇ ਉਸ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਜਾਂਦੀ ਹੈ, ਉੱਥੇ ਹੀ ਇੱਕ ਵਿਆਹੁਤਾ ਵੱਲੋਂ ਬੀਤੇ ਦਿਨੀਂ ਆਪਣੇ ਪਤੀ ਦੇ ਨਜ਼ਾਇਜ ਸਬੰਧਾਂ ਤੋਂ ਦੁਖੀ ਹੋ ਕੇ ਕੋਈ ਜਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ।ਮ੍ਰਿਤਕਾ ਕੁਸਮ ਰਾਣੀ ਉਰਫ ਇੰਦੂ ਦੇ ਪਿਤਾ ਰਮੇਸ਼ ਕੁਮਾਰ ਵੱਲੋਂ ਆਪਣੀ ਲੜਕੀ ਦੀ ਮੌਤ ਲਈ ਉਸ ਦੇ ਪਤੀ, ਸੱਸ, ਦੋ ਦਿਉਰਾਂ ਅਤੇ ਗੁਆਂਢਣ ਗੁੱਡੋ ਉੱਪਰ ਆਪਣੀ ਧੀਅ ਦੇ ਕਤਲ ਦਾ ਦੋਸ਼ ਲਗਾਉਂਦਿਆਂ ਪੁਲਿਸ ਪਾਸ ਦਿੱਤੀ ਦਰਖਾਸਤ ਦੇ ਚੱਲਦਿਆਂ ਪੁਲਿਸ ਨੇ ਪੰਜਾਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।ਫਿਲਹਾਲ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ।ਥਾਣਾ ਸਿਟੀ ਦੇ ਐਸ.ਐਚ.ਓ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਨੂੰ ਜ਼ਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …

Leave a Reply