Wednesday, April 22, 2026

ਜਿਲਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ ਫੌਜ `ਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ ਸ਼ੁਰੂ

ਅੰਮਿ੍ਤਸਰ, 11 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ ਫੌਜ ਵਿਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ ਸ਼ੁਰੂ Sikh Armyਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਰਖਿਆ ਸੇਵਾਵਾਂ ਭਲਾਈ ਅਫ਼ਸਰ ਅੰਮਿ੍ਰਤਸਰ ਕਰਨਲ ਅਮਰਬੀਰ ਸਿੰਘ ਚਾਹਲ ਨੇ ਦਸਿਆ ਕਿ ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੁਟਮੈਂਟ ਕੋਰਸ ਸਾਰੇ ਵਰਗ ਦੇ ਬਚਿਆਂ ਲਈ ਲਾਗੂ ਹੈ।ਇਹ ਕੋਰਸ 3 ਅਕਤੂਬਰ 2017 ਤੋਂ ਚਲਾਇਆ ਜਾ ਰਿਹਾ ਹੈ।ਉਨਾਂ ਦਸਿਆ ਕਿ ਖਾਸਾ ਛਾਉਣੀ ਅੰਮਿ੍ਰਤਸਰ ਵਿਖੇ ਹੋ ਰਹੀ ਭਰਤੀ ਵਿੱਚ ਸਰੀਰਕ ਅਤੇ ਮੈਡੀਕਲ ਟੈਸਟ ਪਾਸ ਕਰਨ ਵਾਲੇ ਉਮੀਦਵਾਰਾਂ ਦੀ ਲਿਖਤੀ ਟੈਸਟ ਦੀ ਪੂਰੀ ਤਿਆਰੀ ਕਰਵਾਈ ਜਾਵੇਗੀ।ਕਰਨਲ ਚਾਹਲ ਨੇ ਕਿਹਾ ਕਿ ਪ੍ਰੀ ਰਿਕਰੁਟਮੈਂਟ ਟ੍ਰੇਨਿੰਗ ਲਈ ਚਾਹਵਾਨ ਉਮੀਦਵਾਰ ਜ਼ਿਲਾ ਰਖਿਆ ਸੇਵਾਵਾਂ ਭਲਾਈ ਦਫ਼ਤਰ ਅੰਮਿ੍ਰਤਸਰ ਵਿਖੇ ਰਿਪੋਰਟ ਕਰਨ।ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸੋਮਵਾਰ ਤੋਂ ਸ਼ੁਕਰਵਾਰ ਦਫ਼ਤਰੀ ਸਮੇਂ ਵਿਚ ਆ ਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ ਜਾਂ ਦਫ਼ਤਰ ਦੇ ਫੋਨ ਨੰਬਰ 0183-2212103, 9653875872 ਜਾਂ 9914423731 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply