ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਐਨ. ਸੀ. ਸੀ. ਨੇਵਲ ਵਿੰਗ ਦੇ ਵਿਦਿਆਰਥੀਆਂ ਨੇ ਕਰਵਰ
ਕਰਨਾਟਕਾ ’ਚ ਨੇਵਲ ਬੇਸ ਵਿਖੇ ਆਯੋਜਿਤ ਆਲ ਇੰਡੀਆ ਨੇਵਲ ਕੈਂਪ ’ਚ ਹਿੱਸਾ ਲਿਆ।ਜਿਸ ’ਚ ਸੀਨੀਅਰ ਡਿਵੀਜ਼ਨ ਦੇ ਇਕ ਕੈਡਿਟ ਬੀ.ਏ ਸਮੈਸਟਰ-3 ਦੇ ਵਿਦਿਆਰਥੀ ਸੁਖਬੀਰ ਸਿੰਘ ਨੇ ਫ਼ਾਈਰਿੰਗ ਮੁਕਾਬਲੇ ’ਚ ਸੋਨੇ ਦਾ ਤਮਗਾ ਜਿੱਤਿਆ ਅਤੇ ਸੀਮਨਸ਼ਿਪ ’ਚ ਵੱਖ-ਵੱਖ ਪ੍ਰੋਗਰਾਮਾਂ ’ਚ ਪ੍ਰੈਕਟੀਕਲ ਕਰਕੇ ਇਕ ਚਾਂਦੀ ਦਾ ਤਮਗਾ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀ ਦੀ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਉਸਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਐਨ. ਸੀ.ਸੀ ਡਾਇਰੈਕਟੋਰੇਟ ਦੇ ਸਭ ਤੋਂ ਵਧੀਆ ਕੈਡਿਟ ’ਚੋਂ ਮੋਹਰੀ ਸਨਮਾਨ ਹਾਸਲ ਕੀਤਾ ਹੈ।ਉਨ੍ਹਾਂ ਨੇ ਇਸ ਮੌਕੇ ਸੁਖਵਿੰਦਰ ਸਿੰਘ ਨੂੰ ਉਸਦੀ ਪ੍ਰਾਪਤੀ ਲਈ ਸਨਮਾਨਿਤ ਵੀ ਕੀਤਾ।ਇਸ ਮੌਕੇ ਵੱਖ-ਵੱਖ ਐਨ.ਸੀ.ਸੀ ਵਿੰਗਾਂ ਦੇ ਨੁਮਾਇੰਦੇ ਡਾ. ਇਕਬਾਲ ਸਿੰਘ, ਡਾ. ਜਸਵਿੰਦਰ ਸਿੰਘ ਅਤੇ ਡਾ. ਗੁਰਵੇਲ ਸਿੰਘ ਮੱਲ੍ਹੀ ਵੀ ਮੌਜੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media