Tuesday, July 7, 2026

ਪਾਵਰਕਾਮ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਹੋਈ

ਸਮਰਾਲਾ, 11 ਅਕਤੂਬਰ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ PPN1110201712ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿਚ 100 ਦੇ ਕਰੀਬ ਪੈਨਸ਼ਰਜ਼ ਅਤੇ ਵਿਧਵਾਵਾਂ ਸ਼ਾਮਿਲ ਹੋਈਆਂ।ਮੀਟਿੰਗ ਵਿਚ ਸੀਨੀਅਰ ਕਾਰਜਕਾਰੀ ਇੰਜੀਨੀਅਰ ਵੰਡ ਮੰਡਲ ਸਮਰਾਲਾ (ਘੁਲਾਲ) ਨਾਲ 22-09-2017 ਨੂੰ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਗਈ।ਪੈਨਸ਼ਨਰਾਂ ਦੀਆਂ ਰਹਿੰਦੀਆਂ ਮੰਗਾਂ ਪੂਰੀਆਂ ਕਰਨ ਲਈ ਉਪਰਾਲਾ ਕੀਤਾ ਜਾਵੇ।13 ਅਕਤੂਬਰ ਦੀ ਸਟੇਟ ਪੱਧਰ ਦੀ ਰੈਲੀ ਵਾਪਸ ਲੈਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਸਮੁੱਚੇ ਤੌਰ ਤੇ ਇਹ ਫੈਸਲਾ ਕੀਤਾ ਗਿਆ ਕਿ ਬੋਰਡ ਨਾਲ ਹੱਕੀ ਅਤੇ ਜਾਇਜ ਮਨਾਉਣ  ਲਈ ਤਿੱਖਾਂ ਸੰਘਰਸ਼ ਕੀਤਾ ਜਾਵੇ। ਇਹ ਮਤਾ ਸਰਕਲ ਕਮੇਟੀ ਅਤੇ ਸਟੇਟ ਕਮੇਟੀ ਨੂੰ ਵੀ ਭੇਜਿਆ ਗਿਆ ਹੈ।ਮੀਟਿੰਗ ਵਿਚ ਹੋਰਨਾ ਤੋਂ ਇਲਾਵਾ ਬਚਨ ਸਿੰਘ ਸਰਪ੍ਰਸਤ, ਪ੍ਰੇਮ ਸਿੰਘ ਰਾਇ: ਐਸ.ਡੀ.ਓ ਸੀਨੀਅਰ ਮੀਤ ਪ੍ਰਧਾਨ, ਗੁਰਸ਼ਰਨ ਸਿੰਘ ਨਾਗਰਾ ਸਕੱਤਰ, ਜੁਗਲ ਕਿਸ਼ੋਰ ਸਾਹਨੀ ਸਹਾਇਕ ਸਕੱਤਰ, ਜਗਤਾਰ ਸਿੰਘ ਪ੍ਰੈਸ ਸਕੱਤਰ, ਦਰਸ਼ਨ ਸਿੰਘ ਖਜ਼ਾਨਚੀ, ਰਜਿੰਦਰ ਵਡੇਰਾ ਕਾਨੂੰਨੀ ਸਲਾਹਕਾਰ, ਪ੍ਰੇਮ ਚੰਦ ਅਰੋੜਾ, ਅਮਰਜੀਤ ਸਿੰਘ, ਅਮਰੀਕ ਸਿੰਘ, ਭੁਪਿੰਦਰਪਾਲ ਸਿੰਘ, ਪ੍ਰੇਮ ਕੁਮਾਰ ਸਰਕਲ ਆਗੂ, ਮਹੇਸ਼ ਕੁਮਾਰ ਖਮਾਣੋਂ, ਮੋਹਣ ਸਿੰਘ ਕੁਹਾੜਾ, ਬਲਦੇਵ ਸਿੰਘ ਮਾਛੀਵਾੜਾ ਅਤੇ ਕੁਲਵੰਤ ਸਿੰਘ ਆਦਿ ਸ਼ਾਮਿਲ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply