ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੱਜ ਪੇਂਡੂ ਚੌਂਕੀਦਾਰ ਯੂਨੀਅਨ ਤਹਿਸੀਲ ਸਮਰਾਲਾ ਦੇ ਸਮੂਹ ਚੌਂਕੀਦਾਰਾਂ ਨੇ ਯੂਨੀਅਨ ਪ੍ਰਧਾਨ
ਨਛੱਤਰ ਸਿੰਘ ਹਰਬੰਸਪੁਰਾ ਦੀ ਰਹਿਨੁਮਾਈ ਹੇਠ ਹੋਈ ਸਥਾਨਕ ਐਸ.ਡੀ.ਐਮ ਅਤੇ ਤਹਿਸੀਲਦਾਰ ਸਾਹਿਬ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਇੱਕ ਵਫਦ ਦੇ ਰੂਪ ਵਿੱਚ ਮਿਲ ਕੇ ਦਿੱਤਾ।ਜਿਸ ਵਿੱਚ ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ਦੇ ਚੌਂਕੀਦਾਰਾਂ ਨਾਲ ਮਤਰੇਈ ਮਾਂ ਵਾਲਾ ਵਤੀਰਾ ਅਖਤਿਆਰ ਕੀਤਾ ਹੋਇਆ ਹੈ।ਪੇਂਡੂ ਗਰੀਬ ਚੌਂਕੀਦਾਰਾਂ ਨੂੰ ਨਾ-ਮਾਤਰ ਕੇਵਲ 1000 ਰੁ: ਮਾਣ ਭੱਤਾ ਦਿੱਤਾ ਜਾਂਦਾ ਹੈ, ਜੋ ਕਿ ਅਜਕਲ ਦੇ ਮਹਿੰਗਾਈ ਵਾਲੇ ਸਮੇਂ ਵਿੱਚ ਬਹੁਤ ਹੀ ਨਾ ਮਾਤਰ ਹੈ। ਚੌਂਕੀਦਾਰਾਂ ਮਹੀਨੇ ਦੀ ਮਹੀਨੇ ਨਹੀਂ ਦਿੱਤਾ ਜਾਂਦਾ, ਪਿਛਲੇ ਛੇ ਮਹੀਨੇ ਤੋਂ ਅਜੇ ਤੱਕ ਮਾਣ ਭੱਤਾ ਪ੍ਰਾਪਤ ਨਹੀਂ ਹੋਇਆ। ਇਸ ਸਬੰਧੀ ਏ.ਡੀ.ਸੀ ਤੇ ਡੀ.ਸੀ ਨੂੰ ਮੰਗ ਪੱਤਰ ਦੇ ਕੇ ਬੇਨਤੀ ਕਰ ਚੁੱਕੇ ਹਨ, ਪਰ ਪਰਨਾਲਾ ਉਥੇ ਦਾ ਉਥੇ ਹੀ ਰਿਹਾ।ਅੱਜਕਲ ਤਿਉਹਾਰਾਂ ਦੇ ਦਿਨ ਹਨ, ਪ੍ਰੰਤੂ ਚੌਂਕੀਦਾਰਾਂ ਦੇ ਘਰਾਂ ਦੇ ਚੁੱਲੇ ਠੰਡੇ ਪਏ ਹਨ। ਉਨਾਂ ਨੇ ਮੰਗ ਪੱਤਰ ਵਿੱਚ ਇਹ ਵੀ ਮੰਗ ਕੀਤੀ ਕਿ ਚੌਂਕੀਦਾਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨਹੀਂ ਭਰੀਆਂ ਜਾ ਰਹੀਆਂ, ਉਹ ਜਲਦੀ ਤੋਂ ਜਲਦੀ ਭਰੀਆਂ ਜਾਣ।ਮੰਗ ਪੱਤਰ ਦੇਣ ਵਾਲਿਆਂ ਵਿੱਚ ਪ੍ਰਮੁੱਖ ਤੌਰ ਤੇ ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਕਰਮਜੀਤ ਸਿੰਘ, ਚਰਨਜੀਤ ਸਿੰਘ, ਹਰਬੰਸ ਸਿੰਘ, ਬੂਟਾ ਸਿੰਘ, ਕੁਲਵੰਤ ਸਿੰਘ, ਭਾਨ ਸਿੰਘ, ਦਲਬਾਰਾ ਸਿੰਘ, ਜੀਤ ਸਿੰਘ, ਅਮਰੀਕ ਸਿੰਘ, ਮੇਵਾ ਸਿੰਘ, ਗੁਰਦਾਸ ਸਿੰਘ ਮਾਨੂੰਪੁਰ, ਹਰਬੰਸ ਸਿੰਘ ਬਗਲੀ ਕਲਾਂ, ਜਰਨੈਲ ਸਿੰਘ ਘਰਖਣਾ, ਜਰਨੈਲ ਸਿੰਘ ਬਗਲੀ ਕਲਾਂ, ਰਾਜਿੰਦਰ ਸਿੰਘ ਨੀਲੋਂ, ਹਰਨੇਕ ਸਿੰਘ ਸਰਵਰਪੁਰ, ਰਾਜ ਦੇਵ ਉਟਾਲਾਂ, ਬਾਵਾ ਦਿਆਲਪੁਰਾ, ਹਰਭਜਨ ਸਿੰਘ ਬੌਂਦਲ ਆਦਿ ਹਾਜਰ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media