ਫਾਜ਼ਿਲਕਾ, 11 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸਨਰ ਈਸ਼ਾ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਖਰੀਦ ਦਾ ਕੰਮ ਸਮੂਹ ਮੰਡੀਆਂ ਵਿੱਚ ਨਿਰਵਿਘਨ ਚੱਲ ਰਿਹਾ ਹੈ।ਉਨਾਂ ਦੱਸਿਆ ਕਿ ਬੀਤੀ ਸਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ 90293 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਅਤੇ 80822 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਉਨਾਂ ਨੂੰ ਆਪਣੀ ਢੇਰੀ ਵੇਚਣ ਲਈ ਮੰਡੀਆਂ ਵਿੱਚ ਜ਼ਿਆਦਾ ਦੇਰ ਰੁਕਣਾ ਨਾ ਪਵੇ।ਇਸ ਦੇ ਨਾਲ-ਨਾਲ ਉੁਨਾਂ ਕਿਸਾਨਾਂ ਨੂੰ ਕਿਹਾ ਕਿ ਫਸਲ ਪੱਕਣ ਉਪਰੰਤ ਹੀ ਮੰਡੀਆਂ ਵਿੱਚ ਲਿਆਈ ਜਾਵੇ।
ਜ਼ਿਲਾ ਫੂਡ ਸਪਲਾਈ ਕੰਟਰੋਲਰ ਸ੍ਰੀਮਤੀ ਗੀਤੂ ਬਿਸ਼ੰਬੂ ਨੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੇ ਗਏ ਝੋਨੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਪਨਗ੍ਰੇਨ ਵੱਲੋ 18021 ਮੀਟਿ੍ਰਕ ਟਨ, ਮਾਰਕਫੈਡ ਵੱਲੋਂ 12117 ਮੀਟਿ੍ਰਕ ਟਨ, ਪਨਸਪ ਵਲੋਂ 17678 ਮੀਟਿ੍ਰਕ ਟਨ, ਵੇਅਰਹਾਉਸ ਵਲੋਂ 12632 ਮੀਟਿ੍ਰਕ ਟਨ, ਪੰਜਾਬ ਐਗਰੋ ਵੱਲੋਂ 6550 ਮੀਟਿ੍ਰਕ ਟਨ, ਐਫ.ਸੀ.ਆਈ ਵਲੋਂ 19 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 13805 ਮੀਟਿ੍ਰਕ ਟਨ ਝੋਨਾ ਖਰੀਦ ਕੀਤਾ ਗਿਆ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media