Thursday, June 25, 2026

ਡੀ.ਏ.ਵੀ ਪਬਲਿਕ ਸਕੂਲ ਨੇ `ਲੜਕੀਆਂ` ਦਾ ਅੰਤਰਰਾਸ਼ਟਰੀ ਦਿਵਸ ਮਨਾਇਆ

ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵੱਲੋਂ ਲੜਕੀਆਂ ਦੇ PPN1210201711ਅੰਤਰਰਾਸ਼ਟਰੀ ਦਿਵਸ ਦੇ ਮੌਕੇ ਤੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਇਸ ਦਾ ਮੁੱਖ ਉਦੇਸ਼ ਲੜਕੀਆਂ ਨੂੰ ਆਪਣੇ ਅਧਿਕਾਰਾਂ ਅਤੇ ਅਹਿੰਸਕ ਪ੍ਰਵਿਰਤੀਆਂ ਤੋਂ ਜਾਗਰੂਕ ਕਰਨਾ ਸੀ ।
ਸਕੂਲ ਦੇ ਵਿਦਿਆਰਥੀਆਂ ਨੇ ਇਸ ਮੌਕੇ ਤੇ ਭਾਰਤੀ ਔਰਤਾਂ ਦੀਆਂ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਨੂੰ ਉਜਾਗਰ ਕੀਤਾ।ਵਿਦਿਆਰਥੀਆਂ ਨੇ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਵਿੱਦਿਆ ਲੜਕੀਆਂ ਦੇ ਜੀਵਨ ਵਿੱਚ ਤਬਦੀਲੀ ਲਿਆ ਸਕਦੀ ਹੈ ਅਤੇ ਸਮਾਜ ਵਿੱਚ ਉਸ ਨੂੰ ਉਚੱਾ ਦਰਜਾ ਦਿਵਾ ਸਕਦੀ ਹੈ।ਵਿਦਿਆਰਥੀਆਂ ਨੇ ਇਸ ਮੌਕੇ ਤੇ ਕਵਿਤਾਵਾਂ ਪੜ੍ਹੀਆਂ ਅਤੇ ਇਸ ਵਿਸ਼ੇ ਤੇ ਇੱਕ ਲਘੂ ਨਾਟਕ ਵੀ ਪੇਸ਼ ਕੀਤਾ।ਸਾਰਾ ਵਾਤਾਵਰਨ `ਲੜਕੀ ਬਚਾਓ, ਲੜਕੀ ਪੜ੍ਹਾਓ` ਦੇ ਨਾਅਰੇ ਨਾਲ ਗੂੰਜ ਰਿਹਾ ਸੀ ।
ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਲੜਕੀਆਂ ਕਿਸੇ ਵੀ ਪੱਖ ਤੋਂ ਲੜਕਿਆਂ ਨਾਲੋਂ ਘੱਟ ਨਹੀਂ ਹਨ।ਇਸ ਕਰਕੇ ਭਾਰਤੀ ਸਮਾਜ ਦੀ ਸਿਰਫ਼ ਸੋਚ ਨੂੰ ਬਦਲਣ  ਦੀ ਲੋੜ ਹੈ, ਜੋ ਲੜਕੀਆਂ ਨੂੰ ਬੋਝ ਸਮਝਦੇ ਹਨ।
ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਰਫ਼ ਕਿਤਾਬੀ ਗਿਆਨ ਦਾ ਕੋਈ ਲਾਭ ਨਹੀਂ, ਜੇ ਇਸ ਨੂੰ ਵਰਤੋਂ ਵਿੱਚ ਨਾ ਲਿਆਂਦਾ ਜਾਵੇ।ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਦੇਸ਼ ਦੇ ਆਦਰਸ਼ ਨਾਗਰਿਕ ਵਜੋਂ ਵੇਖਣਾ ਚਾਹੁੰਦੇ ਹਨ, ਜੋ ਆਪਣੇ ਚੰਗੇ ਕੰਮਾਂ ਰਾਹੀਂ ਦੇਸ਼ ਦਾ ਨਾਂ ਰੌਸ਼ਨ ਕਰਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply