Tuesday, April 28, 2026

ਜਿਲਾ ਉਦਯੋਗ ਕੇਂਦਰ ਵਲੋਂ ਲਗਾਏ ਗਏ ਮੇਲੇ ’ਚ 105 ਨੌਜਵਾਨਾਂ ਦੀ ਚੋਣ

ਰਣਜੀਤ ਐਵਨਿਓ ਵਿਖੇ ਮੇਗਾ ਰੋਜਗਾਰ ਮੇਲਾ 28 ਨੂੰ
ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੀ ‘ਘਰ-ਘਰ ਰੁਜ਼ਗਾਰ’ ਸਕੀਮ ਤਹਿਤ ਜਿਲਾ ਉਦਯੋਗ ਕੇਂਦਰ ਅੰਮਿ੍ਰਤਸਰ PPN1210201713ਵਿਖੇ ਅੱਜ ਰੋਜ਼ਗਾਰ ਮੇਲਾ ਲਗਾਇਆ ਗਿਆ ਇਸ ਰੁਜ਼ਗਾਰ ਮੇਲੇ ਵਿੱਚ ਅੰਮ੍ਰਿਤਸਰ ਦੇ 39 ਉਦਯੋਗਪਤੀਆਂ ਅਤੇ ਉਦਯੋਗਿਕ ਐਸੋਸ਼ੀਏਸ਼ਨਾਂ ਵੱਲੋਂ 105 ਦੇ ਕਰੀਬ ਨੌਜਵਾਨ ਮੁੰਡੇ-ਕੁੜੀਆਂ ਦੀ ਚੋਣ ਕੀਤੀ ਗਈ। ਅਜਿਹੇ ਰੁਜ਼ਗਾਰ ਮੇਲਿਆਂ ਦੀ ਬਦੌਲਤ ‘ਘਰ-ਘਰ ਰੁਜ਼ਗਾਰ’ ਸਕੀਮ ਨੌਜਵਾਨਾਂ ਨੂੰ ਰੁਜ਼ਗਾਰ ਦੇਣ ‘ਚ ਸਹਾਈ ਹੋ ਰਹੀ ਹੈ।
ਇਸ ਮੇਲੇ ਦਾ ਉਦਘਾਟਨ ਕਰਦਿਆਂ: ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਦਸਿਆ ਕਿ ਇਸ ਰੁਜ਼ਗਾਰ ਮੇਲੇ ਵਿੱਚ ਲੱਗਭਗ 500 ਨੌਜਵਾਨਾਂ ਨੇ ਹਿੱਸਾ ਲਿਆ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਦੇਣ ਦੀ ਮੁਹਿੰਮ ਨੂੰ ਕਾਫੀ ਹੁੰਗਾਰਾ ਮਿਲ ਰਿਹਾ ਹੈ।ਅੱਜ ਦੇ ਮੇਲੇ ਵਿੱਚ ਅੰਮਿ੍ਰਤਸਰ ਦੇ ਸਮਾਲ ਸਕੇਲ ਇੰਡਸਟਰੀ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਟਰੇਡਾਂ ਵਿੱਚ ਜਿਵੇਂ ਵੈਲਡਰ, ਫਿਟਰ, ਟਰਨਰ ਅਤੇ ਇਲੈਕਟ੍ਰੀਸ਼ੀਅਨ ਦੀ ਚੋਣ ਕੀਤੀ ਗਈ ਹੈ। ਉਨਾਂ ਅੱਗੇ ਦੱਸਿਆ ਕਿ ਸਰਕਾਰ ਵਲੋਂ ਚਲਾਏ ਜਾ ਰਹੇ ਮਲਟੀ ਸਕਿਲ ਡਿਵਲਪਮੈਂਟ ਸੈਂਟਰਾਂ ਵਿਚ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਵਿੱਚ ਟ੍ਰੇਨਿੰਗ ਦੇ ਕੇ ਰੋਜ਼ਗਾਰ ਦੇ ਕਾਬਲ ਬਣਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਅੰਮਿ੍ਰਤਸਰ ਜਿਲੇ ਵਿੱਚ ਛੋਟੇ ਉਦਯੋਗਪਤੀਆਂ ਨੂੰ ਆਪਣੇ ਇੰਡਸਟਰੀਆਂ ਵਿੱਚ ਕਾਫ਼ੀ ਨੌਜਵਾਨਾਂ ਦੀ ਲੋੜ ਹੈ।ਉਨਾਂ ਕਿਹਾ ਕਿ ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਮਿਲਦਾ ਹੈ ਉਥੇ ਹੀ ਦੇਸ਼ ਦੀ ਆਰਥਿਕਤਾ ਵਿੱਚ ਕਾਫ਼ੀ ਹੁਲਾਰਾ ਆਉਂਦਾ ਹੈ।ਉਨਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਨੌਜਵਾਨਾਂ ਨੂੰ ਸਹੀ ਸੇਧ ਦਿੱਤੀ ਜਾਵੇ ਤਾਂ ਜੋ ਉਹ ਰੁਜ਼ਗਾਰ ਦੇ ਕਾਬਲ ਬਣ ਸਕਣ।
ਉਨਾਂ ਨੇ ਦੱਸਿਆ ਕਿ ਅੰਮ੍ਰਿਤਸਰ ਪ੍ਰਸ਼ਾਸ਼ਨ ਵਲੋਂ 28 ਅਕਤੂਬਰ ਨੂੰ ਰਣਜੀਤ ਐਵੀਨਿਊ ਵਿਖੇ ਮੇਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਅੰਮਿ੍ਰਤਸਰ ਦੇ ਪ੍ਰਮੁੱਖ ਉਦਯੋਗਪਤੀ ਸ਼ਾਮਲ ਹੋਣਗੇ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦਿੱਤੇ ਜਾਣਗੇ।ਰੁਜ਼ਗਾਰ ਮੇਲੇ ਦੌਰਾਨ ਨੌਂਕਰੀ ਹਾਸਲ ਕਰਨ ਵਾਲੇ ਨੌਂਜਵਾਨ ਬਹੁਤ ਖੁਸ਼ ਸਨ ਅਤੇ ਉਨਾਂ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਘਰ-ਘਰ ਰੁਜ਼ਗਾਰ ਮੁਹਿੰਮ ਦੀ ਭਰਪੂਰ ਸਰਾਹਨਾ ਕੀਤੀ।ਨੌਜਵਾਨਾਂ ਨੇ ਕਿਹਾ ਕਿ ਉਨਾਂ ਨੂੰ ਰੁਜ਼ਗਾਰ ਲੈਣ ਲਈ ਕਿਤੇ ਦੂਰ ਨਹੀਂ ਜਾਣਾ ਪਿਆ, ਸਗੋਂ ਸਰਕਾਰ ਦੀ ਬਦੌਲਤ ਕੰਪਨੀਆਂ ਉਨਾਂ ਕੋਲ ਪੁਹੰਚ ਕਰ ਰਹੀਆਂ ਹਨ।ਨੌਜਵਾਨਾਂ ਨੇ ਸੂਬਾ ਸਰਕਾਰ ਦੀਆਂ ਅਜਿਹੀਆਂ ਕੋਸ਼ਿਸ਼ਾਂ ਲਈ ਧੰਨਵਾਦ ਕੀਤਾ ਹੈ।
ਇਸ ਮੌਕੇ ਭੋਲਾ ਸਿੰਘ ਬਰਾੜ ਜਨਰਲ ਮੈਨੇਜ਼ਰ ਜਿਲਾ ਉਦਯੋਗ, ਧਰਮਪਾਲ ਭਗਤ ਡਿਪਟੀ ਡਾਇਰੈਕਟਰ ਉਦਯੋਗ ਅਤੇ ਕਮਰਸ ਵਿਭਾਗ, ਰਜਿੰਦਰ ਸਿੰਘ ਸਿੱਧੂ ਜਿਲਾ ਰੁਜ਼ਗਾਰ ਅਫ਼ਸਰ, ਸ੍ਰੀਮਤੀ ਸੁਨੀਤਾ ਕਲਿਆਣ ਡਿਪਟੀ ਡਾਇਰੈਕਟਰ ਰੁਜ਼ਗਾਰ ਜਨਰੇਸ਼ਨ ਵਿਭਾਗ, ਸੁਖਦੇਵ ਸਿੰਘ ਪ੍ਰਿੰਸੀਪਲ ਉਦਯੋਗਿਕ ਸਿਖਲਾਈ ਸੰਸਥਾ ਰਣਜੀਤ ਐਵਨਿਊ, ਸੰਦੀਪ ਖੋਸਲਾ, ਮਨਬੀਰ ਸਿੰਘ, ਦਰਸ਼ਨ ਸਿੰਘ ਗੋਰਾਇਆ ਅਤੇ ਤਿਲਕ ਰਾਜ ਮਹਾਜਨ ਤੋਂ ਇਲਾਵਾ ਕਾਫ਼ੀ ਗਿਣਤੀ ਵਿੱਚ ਉਦਯੋਗਪਤੀ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply