ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਵਿਖੇ ਪ੍ਰਧਾਨ ਮੰਤਰੀ ਸਵੱਛ ਭਾਰਤ ਯੋਜਨਾ ਅਧੀਨ ਕਾਲਜ ਦੇ ਐਨ.ਸੀ.ਸੀ ਅਤੇ ਐਨ.ਐਸ.ਐਸ ਯੂਨਿਟਾਂ ਵਲੋਂ ਸਫ਼ਾਈ ਜਾਗਰੂਕਤਾ ਅਭਿਆਨ ਚਲਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਅਭਿਆਨ ਦੌਰਾਨ ਕਾਲਜ ਦੀਆਂ ਗਰਾਊਂਡਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਗਈ।ਇਸ ਤੋਂ ਇਲਾਵਾ ਐਨ.ਸੀ.ਸੀ ਦੇ ਕੈਡਿਟਾਂ ਨੇ ਵੱਖ-ਵੱਖ ਵਿਭਾਗਾਂ ’ਚ ਜਾ ਕੇ ਵਿਦਿਆਰਥੀਆਂ ਨੂੰ ਪੋਲੀਥੀਨ ਅਤੇ ਕਾਂਗਰਸ ਘਾਹ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਵਾਇਆ ਅਤੇ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ।
ਇਸ ਪ੍ਰੋਗਰਾਮ ਅਧੀਨ ਐਨ.ਸੀ.ਸੀ ਦੇ ਫ਼ਰਸਟ ਪੰਜਾਬ ਬਟਾਲੀਅਨ ਦੇ ਸੀ.ਓ ਨਰਿੰਦਰਪਾਲ ਸਿੰਘ ਕੈਡਿਟਸ ਨੂੰ ਸੰਦੇਸ਼ ਦਿੰਦਿਆ ਹੋਇਆ ਕਿਹਾ ਕਿ ਇਹੋ ਜਿਹੇ ਸਫ਼ਾਈ ਅਭਿਆਨ ਨੂੰ ਇਕ ਦਿਨ ਲਈ ਨਾ ਸੀਮਤ ਕਰਦਿਆਂ ਹੋਇਆ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਤਾਂ ਕਿ ਸਾਡਾ ਆਲਾ-ਦੁਆਲਾ ਸਾਫ਼-ਸੁਥਰਾ ਰਹਿ ਸਕੇ।ਇਸ ਮੌਕੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਆਲੇ ਦੁਆਲੇ ਦੀ ਸਫ਼ਾਈ ਲਈ ਸਰਕਾਰ ’ਤੇ ਨਾ ਨਿਰਭਰ ਕਰਦਿਆਂ ਹੋਇਆ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਘਰੇਲੂ ਵਸਤੂਆਂ ਦੀ ਖ਼ਰੀਦ ਕਰਦੇ ਸਮੇਂ ਸਾਨੂੰ ਪੋਲੀਥੀਨ ਦੀ ਵਰਤੋਂ ਨਾ ਕਰਦਿਆਂ ਸਗੋਂ ਕੱਪੜੇ ਦੇ ਥੈਲੇ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਵਾਤਾਵਰਣ ਘੱਟ ਤੋਂ ਘੱਟ ਪ੍ਰਦੂਸ਼ਿਤ ਹੋਵੇ।ਪ੍ਰੋਗਰਾਮ ਦੌਰਾਨ ਐਨ.ਐਸ.ਐਸ. ਦੇ ਇੰਚਾਰਜ਼ ਡਾ. ਜਸਜੀਤ ਕੌਰ ਰੰਧਾਵਾ ਅਤੇ ਐਨ.ਸੀ.ਸੀ ਦੇ ਡਾ. ਜਸਵਿੰਦਰ ਸਿੰਘ ਅਤੇ ਡਾ. ਗੁਰਵੇਲ ਸਿੰਘ ਮੱਲ੍ਹੀ ਤੇ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …