ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਮਿਤੀ 28 ਅੱਸੂ ਸੰਮਤ ਨਾਨਕਸ਼ਾਹੀ 549 ਮੁਤਾਬਿਕ (13 ਅਕਤੂਬਰ 2017) ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ।ਜਿਸ ਵਿਚ ਫੈਸਲਾ ਕੀਤਾ ਗਿਆ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਰੰਘਰੇਟੇ ਗੁਰੂ ਕੇ ਬੇਟੇ ਕਹਿ ਦਲਿਤ ਭਾਈਚਾਰੇ ਨੂੰ ਗਲੇ ਲਗਾਇਆ ਅਤੇ ਬਰਾਬਰਤਾ ਲਈ ਅੰਮ੍ਰਿਤ ਦੀ ਦਾਤ ਬਖਸ਼ਿਸ਼ ਕੀਤੀ।ਇੱਕੋ ਬਾਟੇ ਵਿਚ ਅੰਮ੍ਰਿਤ ਛਕਾ ਕੇ ਜਾਤ-ਪਾਤ, ਊਚ-ਨੀਚ ਦਾ ਭੇਦ-ਭਾਵ ਅਤੇ ਛੂਆ-ਛੂਤ ਖਤਮ ਕਰ ਦਿੱਤੀ ਅਤੇ ਕਿਹਾ ਤੁਸੀ ਇੱਕ ਪਿਤਾ ਦੇ ਪੁੱਤਰ ਹੋਣ ਕਰਕੇ ਆਪਸ ਵਿਚ ਅਤੇ ਹੋਰ ਸਾਰੇ ਅੰਮ੍ਰਿਤਧਾਰੀਆਂ ਦੇ ਧਾਰਮਿਕ ਭਰਾਤਾ ਹੋ।ਤੁਸੀ ਪਿਛਲੀ ਕੁੱਲ, ਕਿਰਤ, ਕਰਮ, ਧਰਮ ਦਾ ਤਿਆਗ ਕਰਕੇ ਅਰਥਾਤ ਪਿਛਲੀ ਜਾਤ-ਪਾਤ, ਜਨਮ, ਦੇਸ਼, ਮਜਹਬ ਦਾ ਖਿਆਲ ਤੱਕ ਛੱਡ ਕੇ ਨਿਰੋਲ ਖ਼ਾਲਸਾ ਬਣ ਗਏ ਹੋ। ਇਸ ਕਰਕੇ ਪੰਜ ਸਿੰਘ ਸਾਹਿਬਾਨ ਵੱਲੋਂ ਦੇਸ਼-ਵਿਦੇਸ਼ ਦੀਆਂ ਸਮੂੰਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਭਾ-ਸੁਸਾਇਟੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਕਿਸੇ ਵੀ ਗੁਰੂ-ਘਰ ਵਿਚ ਆਏ ਪ੍ਰੇਮੀਆਂ ਨੂੰ ਸੰਗਤ-ਪੰਗਤ ਵਿਚ ਬਰਾਬਰਤਾ ਦਿੱਤੀ ਜਾਵੇ ਅਤੇ ਕਿਸੇ ਕਿਸਮ ਦਾ ਵਿਤਕਰਾ ਨਾ ਕੀਤਾ ਜਾਵੇ ਅਤੇ ਬਰਾਬਰਤਾ ਦਾ ਸਨਮਾਨ ਦਿੱਤਾ ਜਾਵੇ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media