Sunday, April 26, 2026

ਪੰਜ ਸਿੰਘ ਸਾਹਿਬਾਨ ਨੇ ਬਦ-ਇਖਲਾਕੀ ਦੇ ਦੋਸ਼ `ਚ ਬੂਟਾ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਮਿਤੀ 28 ਅੱਸੂ ਸੰਮਤ ਨਾਨਕਸ਼ਾਹੀ 549 ਮੁਤਾਬਿਕ (13 ਅਕਤੂਬਰ 2017) ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ।ਜਿਸ ਵਿਚ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤਿ੍ਰੰਗ ਕਮੇਟੀ ਵੱਲੋਂ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ, ਕਾਹਨੂੰਵਾਨ ਛੰਭ (ਗੁਰਦਾਸਪੁਰ) ਵਿਖੇ ਵਾਪਰੀ ਮੰਦਭਾਗੀ ਘਟਨਾ ਸਬੰਧੀ ਦਿੱਤੀ ਗਈ ਰਿਪੋਰਟ ਅਨੁਸਾਰ ਜੇਕਰ ਗੁਰੂ-ਘਰਾਂ ਦੇ ਪ੍ਰਬੰਧਕ ਆਚਰਣਹੀਣ ਹੋ ਕੇ ਘਟੀਆ ਕਾਰਵਾਈਆਂ ਕਰਨ ਅਤੇ ਪ੍ਰਬੰਧਕ ਮਹੰਤਾਂ, ਪੁਜਾਰੀਆਂ ਵਾਂਗ ਕਾਬਜ਼ ਹੋ ਕੇ ਗੁਰੂ-ਘਰਾਂ ਨੂੰ ਆਪਣੀ ਨਿੱਜੀ ਜਗੀਰ/ਜਾਇਦਾਦ ਸਮਝਣਗੇ ਤਾਂ ਇਨ੍ਹਾਂ ਵਿੱਭਚਾਰੀ ਲੋਕਾਂ ਨੂੰ ਗੁਰੂ-ਘਰਾਂ ਵਿਚੋਂ ਕੱਢਣਾ ਜਰੂਰੀ ਹੋਵੇਗਾ।ਬੂਟਾ ਸਿੰਘ ਨੂੰ ਗੁਰਦੁਆਰਾ ਸਾਹਿਬ ਵਿਚ ਕੀਤੀ ਇਸ ਬਦ-ਇਖਲਾਕੀ ਦਾ ਦੋਸ਼ੀ ਪਾਇਆ ਜਾਂਦਾ ਹੈ।ਪੰਜ ਸਿੰਘ ਸਾਹਿਬਾਨ ਵੱਲੋਂ ਦੀਰਘ ਵਿਚਾਰ ਕਰਨ ਉਪਰੰਤ ਫੈਸਲਾ ਲਿਆ ਗਿਆ ਕਿ ਬੂਟਾ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਸਕੱਤਰ ਹੁੰਦਿਆਂ ਜੋ ਬਦ-ਇਖ਼ਲਾਕੀ ਕੀਤੀ ਹੈ ਇਸ ਨਾਲ ਸਿੱਖਾਂ ਦੇ ਕਿਰਦਾਰ ਨੂੰ ਭਾਰੀ ਢਾਹ ਲੱਗੀ ਹੈ।ਜਿਸ ਕਰਕੇ ਪੰਜ ਸਿੰਘ ਸਾਹਿਬਾਨ ਵੱਲੋਂ ਬੂਟਾ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ ਜਾਂਦਾ ਹੈ। ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਉਹ ਬੂਟਾ ਸਿੰਘ ਨਾਲ ਕਿਸੇ ਕਿਸਮ ਦੀ ਰੋਟੀ-ਬੇਟੀ ਦੀ ਕੋਈ ਵੀ ਸਾਂਝ ਨਾ ਰੱਖਣ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply