Saturday, December 21, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ 22 ਤੇ 23 ਜੁਲਾਈ ਨੂੰ

PPN180707
ਨਵੀਂ ਦਿੱਲੀ,  18 ਜੁਲਾਈ (ਅੰਮ੍ਰਿਤ ਲਾਲ ਮੰਨਣ)- ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਮੰਗਲਵਾਰ 22 ਜੁਲਾਈ ਅਤੇ ਬੁੱਧਵਾਰ 23 ਜੁਲਾਈ ਨੂੰ ਦੋ-ਦਿਨਾਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ ਮੰਗਲਵਾਰ, 22  ਜੁਲਾਈ (7 ਸਾਵਣ ਸੰਮਤ ਨਾਨਕਸ਼ਾਹੀ 546  ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗੁ. ਸੀਸਗੰਜ ਸਾਹਿਬ, ਗੁ. ਬੰਗਲਾ ਸਾਹਿਬ (ਸਰੋਵਰ ਦੀ ਪਰਿਕਰਮਾ ਵਿੱਚ), ਗੁ. ਰਕਾਬ ਗੰਜ ਸਾਹਿਬ, ਗੁ. ਨਾਨਕ ਪਿਆਓ ਸਾਹਿਬ, ਗੁ. ਬਾਲਾ ਸਾਹਿਬ ਅਤੇ ਗੁ. ਮੋਤੀ ਬਾਗ ਸਾਹਿਬ ਵਿਖੇ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾਇਗਾ, ਜਿਨ੍ਹਾਂ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਗੁਰ-ਸ਼ਬਦ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਗੁਰੂ ਘਰ ਦੇ ਵਿਦਵਾਨ ਪ੍ਰਚਾਰਕ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਜੀਵਨ ਅਤੇ ਲੋਕ ਸੇਵਾ ਨੂੰ ਸਮਰਪਿਤ ਕਾਰਜਾਂ ਸਬੰਧੀ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ।
ਸ. ਰਾਣਾ ਨੇ ਹੋਰ ਦਸਿਆ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਥ ਦੇ ਸਬੰਧ ਵਿੱਚ ਮੁੱਖ ਸਮਾਗਮ ਬੁੱਧਵਾਰ 23  ਜੁਲਾਈ (8 ਸਾਵਣ, ਸੰਮਤ ਨਾਨਕਸ਼ਾਹੀ 546 ) ਨੂੰ ਗੁ. ਰਕਾਬ ਗੰਜ ਸਾਹਿਬ ਦੇ ਲੱਖੀਸ਼ਾਹ ਵਣਜਾਰਾ ਹਾਲ ਵਿਖੇ ਹੋਵੇਗਾ। ਜਿਸਦੀ ਅਰੰਭਤਾ ਅੰਮ੍ਰਿਤ ਵੇਲੇ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ। ਉਪਰੰਤ ਭਾਈ ਜਸਬੀਰ ਸਿੰਘ (ਪਾਉਂਟਾ ਸਾਹਿਬ) ਦਾ ਕੀਰਤਨੀ ਜੱਥਾ ਆਸਾ ਦੀ ਵਾਰ ਦਾ ਕੀਰਤਨ ਕਰੇਗਾ। ਰਾਤ ਦੇਰ ਤਕ ਚਲਣ ਵਾਲੇ ਇਸ ਗੁਰਮਤਿ ਸਮਾਗਮ ਵਿੱਚ ਪੰਥ ਪ੍ਰਵਾਨਤ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਦੁਪਹਿਰ ਬਾਅਦ ਹੋਣ ਵਾਲੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਗੁਰੂ ਸਾਹਿਬ ਦੇ ਜੀਵਨ ਪੁਰ ਅਧਾਰਤ ਆਪਣੀਆਂ ਸੱਜਰੀਆਂ ਕਾਵਿ ਰਚਨਾਵਾਂ ਪੇਸ਼ ਕਰਨਗੇ। ਸ. ਰਾਣਾ ਨੇ ਦਸਿਆ ਕਿ ਇਸ ਮੌਕੇ ਤੇ ਪ੍ਰਮੁਖ ਪੰਥਕ ਸ਼ਖਸੀਅਤਾਂ ਵੀ ਸੰਗਤਾਂ ਦੇ ਦਰਸ਼ਨ ਕਰ, ਆਪਣੇ ਵਿਚਾਰ ਉਨ੍ਹਾਂ ਨਾਲ ਸਾਂਝੇ ਕਰਨਗੀਆਂ।

Check Also

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ …

Leave a Reply