Monday, June 29, 2026

ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਝੋਨਾ ਨਾ ਕੱਟਿਆ ਜਾਵੇ – ਡਿਪਟੀ ਕਮਿਸ਼ਨਰ

DC Sanghaਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਦੇ ਦਰਮਿਆਨ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਬਿਲਕੁੱਲ ਨਾ ਕਰਵਾਉਣ।ਸੰਘਾ ਨੇ ਕਿਹਾ ਕਿ ਇਸ ਸਬੰਧੀ ਉਨਾਂ ਧਾਰਾ 144 ਤਹਿਤ ਮਨਾਹੀ ਦਾ ਹੁਕਮ ਵੀ ਜਾਰੀ ਕੀਤਾ ਗਿਆ ਹੈ।ਉਨਾਂ ਕਿਹਾ ਕਿ ਸ਼ਾਮ 7 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਕੰਬਾਇਨ ਦੁਆਰਾ ਕੱਟੀ ਝੋਨੇ ਦੀ ਫਸਲ ’ਚ ਤਰੇਲ ਕਾਰਨ ਨਮੀਂ ਦੀ ਮਾਤਰਾ ਵੱਧ ਆਉਂਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਮੰਡੀ ’ਚ ਫਸਲ ਵੇਚਣ ’ਚ ਮੁਸ਼ਕਲ ਆਉਂਦੀ ਹੈ। ਸੰਘਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝੋਨੇ ਦੀ ਫਸਲ ਪੂਰੀ ਤਰਾਂ ਪੱਕਣ ’ਤੇ ਹੀ ਵੱਢਣ ਅਤੇ ਮੰਡੀ ’ਚ ਸੁੱਕਾ ਝੋਨਾ ਹੀ ਵੇਚਣ ਲਈ ਲਿਆਂਦਾ ਜਾਵੇ।ਉਨਾਂ ਦੱਸਿਆ ਕਿ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ ਜਾਰੀ ਹੈ ਅਤੇ ਫਸਲ ਵੇਚਣ ਆਏ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਅੰਮਿ੍ਰਤਸਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ, ਕਿਉਂਕਿ ਅੱਗ ਲਾਉਣ ਨਾਲ ਜਿਥੇ ਜ਼ਮੀਨੀ ਤੱਤ ਤੇ ਮਿੱਤਰ ਕੀੜੇ ਨਾਸ਼ ਹੁੰਦੇ ਹਨ ਓਥੇ ਵਾਤਾਵਰਣ ਵੀ ਬਹੁਤ ਦੂਸ਼ਿਤ ਹੁੰਦਾ ਹੈ।ਉਨਾਂ ਕਿਹਾ ਕਿ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਕਰਕੇ ਹੀ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਚੰਗਾ ਚੁਗਿਰਦਾ ਅਤੇ ਸ਼ੁੱਧ ਵਾਤਾਵਰਨ ਦੇ ਸਕਦੇ ਹਾਂ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਬਿਲਕੁੱਲ ਨਾ ਲਗਾਉਣ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply