Monday, June 29, 2026

ਕਵਿਜ ਮੁਕਾਬਲਿਆਂ ਲਈ ਜਿਲਾ ਪੱਧਰੀ ਕਮੇਟੀ ਦਾ ਗਠਨ

ਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – 14 ਤੋਂ 17 ਸਾਲ ਦੇ ਭਾਵੀ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਜਾਣੂ ਕਰਾਉਣ ਲਈ ਚੋਣ ਕਮਿਸ਼ਨ ਵੱਲੋਂ ਕਵਿਜ ਮੁਕਾਬਲੇ ਕਰਵਾਏ ਜਾਣਗੇ।ਵੱਧ ਤੋਂ ਵੱਧ ਨੌਜਵਾਨਾਂ ਖਾਸ ਕਰਕੇ 14 ਤੋਂ 17 ਸਾਲ ਦੇ ਵਿਦਿਆਰਥੀਆਂ ਨੂੰ ਇਨਾਂ ਕਵਿਜ ਮੁਕਾਬਲਿਆਂ ’ਚ ਸ਼ਾਮਲ ਕੀਤਾ ਜਾਵੇਗਾ।ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਜ਼ਿਲਾ ਚੋਣ ਅਧਿਕਾਰੀ ਕਮਲਦੀਪ ਸਿੰਘ ਸੰਘਾ ਵੱਲੋਂ ਇਨਾਂ ਕਵਿੱਜ ਮੁਕਾਬਲਿਆਂ ਨੂੰ ਕਰਾਉਣ ਜ਼ਿਲਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਸ ਕਮੇਟੀ ਦੇ ਚੇਅਰਮੈਨ ਜ਼ਿਲਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਚੇਅਰਮੈਨ ਹੋਣਗੇ ਜਦਕਿ ਜ਼ਿਲਾ ਸਵੀਪ ਨੋਡਲ ਅਫਸਰ ਕਮ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਜ਼ਿਲਾ ਸਿਖਿਆ ਅਫਸਰ (ਸੈ.ਸਿ), ਅੰਮਿ੍ਰਤਸਰ, ਜ਼ਿਲਾ ਲੋਕ ਸੰਪਰਕ ਅਫਸਰ, ਰਾਜੇਸ਼ ਸ਼ਰਮਾ ਲੈਕਚਰਾਰ ਰਾਜਨੀਤੀ ਸ਼ਾਸ਼ਤਰ ਅਤੇ ਗੁਰਮੀਤ ਸਿੰਘ ਲੈਕਚਰਾਰ ਰਾਜਨੀਤੀ ਸ਼ਾਸ਼ਤਰ ਨੂੰ ਮੈਂਬਰ ਨਿਯੁੱਕਤ ਕੀਤਾ ਗਿਆ ਹੈ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply