ਅੰਮਿ੍ਰਤਸਰ, 13 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਅੰਮਿ੍ਤਸਰ ਵਿੱਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਹੈਲਪ ਲਾਈਨ ਸ਼ੁਰੂ ਕੀਤੀ ਗਈ ਹੈ ਜਿਸ ਉੱਪਰ ਗੈਰਕਾਨੂੰਨੀ ਨਿਕਾਸੀ ਸਬੰਧੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਸਤੋਂ ਇਲਾਵਾ ਗੈਰਕਾਨੂੰਨੀ ਨਿਕਾਸੀ ਦੀਆਂ ਸਿਕਾਇਤਾਂ ਪੰਜਾਬ ਸਰਕਾਰ ਵਲੋਂ ਬਣਾਏ ਗਏ ਪੋਟਰਲ ਪੀਬੀ- ਪੀ.ਜੀ.ਆਰ.ਏ.ਐਮ.ਐਸ ’ਤੇ ਦਰਜ ਕਰਵਾਈਆਂ ਜਾ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਵੱਖ ਵੱਖ ਵਿਭਾਗਾਂ ਜਿਨਾਂ ਵਿੱਚ ਪੰਚਾਇਤ ਵਿਭਾਗ, ਡਰੇਨਜ਼, ਵਣ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਕਾਰੀਆਂ ਨੂੰ ਗੈਰ ਕਾਨੂੰਨੀ ਮਾਈਨਿੰਗ ਸਬੰਧੀ ਕਾਰਵਾਈ/ਐਫ.ਆਈ.ਆਰ ਦਰਜ ਕਰਨ ਲਈ ਅਧਿਕਾਰਤ ਅਫ਼ਸਰ ਨਿਯੁਕਤ ਕੀਤਾ ਗਿਆ ਹੈ।ਉਨਾਂ ਦਸਿਆ ਕਿ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਦੀ ਪ੍ਰਧਾਨਗੀ ਹੇਠ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਨਜ਼ਾਇਜ ਮਾਈਨਿੰਗ ਨੂੰ ਰੋਕਣ ਲਈ ਪੂਰੀ ਚੌਕਸੀ ਵਰਤਣਗੀਆਂ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਨਲਾਈਨ ਪੋਟਰਲ ਤੋਂ ਇਲਾਵਾ ਮਾਈਨਿੰਗ ਹੈਲਪ ਡੈਸਕ ਦੇ ਨੰਬਰ 94638-19838 ’ਤੇ ਗੈਰ ਕਾਨੂੰਨੀ ਮਾਈਨਿੰਗ ਦੀਆਂ ਸਿਕਾਇਤਾਂ ਦਰਜ ਕਰਵਾਈਆਂ ਜਾ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ ਗੈਰ ਕਾਨੂੰਨੀ ਨਿਕਾਸੀਕਾਰਾਂ ਵਿਰੁਧ ਮਾਈਨਿਜ਼ ਅਤੇ ਮਿਨਰਲ (ਡਿਵੈਲਪਮੈਂਟ ਅਤੇ ਰੈਗੂਲੇਸ਼ਨ) ਐਕਟ 1957 ਅਧੀਨ 300 ਐਫ ਦਰਜ ਕਰਵਾਈਆਂ ਜਾ ਚੁਕੀਆਂ ਹਨ ਅਤੇ ਜੇਕਰ ਕੋਈ ਵੀ ਵਿਅਕਤੀ ਖਣਿਜਾਂ (ਰੇਤਾ ਆਦਿ) ਦੀ ਗੈਰ ਕਾਨੂੰਨੀ ਨਿਕਾਸੀ ਕਰਦਾ ਜਾਂ ਢੋਆ-ਢੁਆਈ ਕਰਦਾ ਹੈ ਤਾਂ ਉਸ ਵਿਅਕਤੀ ਨੂੰ ਮਾਈਨਿਜ਼ ਅਤੇ ਮਿਨਰਲ (ਡਿਵੈਲਪਮੈਂਟ ਅਤੇ ਰੈਗੂਲੇਸ਼ਨ) ਐਕਟ 1957 ਅਧੀਨ ਪੰੰਜ ਲੱਖ ਰੁਪਏ ਜੁਰਮਾਨਾ ਜਾਂ ਪੰਜ ਸਾਲ ਦੀ ਕੈਦ ਜਾਂ ਦੋਵੇਂ ਸਜ਼ਾਵਾਂ ਹੋ ਸਕਦੀਆਂ ਹਨ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media