ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ) ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਕੌਮੀ ਆਜ਼ਾਦੀ ਦਿਹਾੜਾ 15 ਅਗਸਤ ਨੂੰ ਪੂਰੇ ਜਾਹੋ-ਜਲਾਹ ਨਾਲ ਮਨਇਆ ਜਾਵੇਗਾ। ਆਜ਼ਾਦੀ ਦਿਹਾੜਾ ਮਨਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀ ਨੂੰ ਲੈ ਕੇ ਅੱਜ ਸਥਾਨਕ ਬਚਤ ਭਵਨ ਵਿਖੇ ਸਾਰੇ ਵਿਭਾਗਾਂ ਦੇ ਮੁੱਖੀਆਂ ਦੀ ਇੱਕ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੀ ਪ੍ਰਧਾਨਗੀ ਹੇਠ ਕੀਤੀ ਗਈ ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰਵੀ ਭਗਤ ਨੇ ਕਿਹਾ ਕਿ ਕੌਮੀ ਆਜ਼ਾਦੀ ਦਿਹਾੜਾ ਮਨਾਉਣਾ ਹਰ ਭਾਰਤੀ ਲਈ ਬੜੇ ਫਖਰ ਅਤੇ ਮਾਣ ਵਾਲੀ ਗੱਲ ਹੈ ਅਤੇ ਹਰ ਭਾਰਤ ਵਾਸੀ ਨੂੰ ਆਜ਼ਾਦੀ ਦਿਹਾੜਾ ਪੂਰੇ ਚਾਵਾਂ ਨਾਲ ਮਨਾਉਣਾ ਚਾਹੀਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਉਂਦਿਆਂ ਉਨਾਂ ਕਿਹਾ ਕਿ ਸਾਰੇ ਅਧਿਕਾਰੀ ਹੁਣ ਤੋਂ ਹੀ ਆਜ਼ਾਦੀ ਦਿਵਸ ਮਨਾਉਣ ਲਈ ਆਪਣੀਆਂ ਤਿਆਰੀਆਂ ਸ਼ੁਰੂ ਕਰ ਦੇਣ।
ਰਵੀ ਭਗਤ ਨੇ ਕਿਹਾ ਕਿ ਆਜ਼ਾਦੀ ਦਿਵਸ ਦੌਰਾਨ ਜਿਥੇ ਮੁੱਖ ਮਹਿਮਾਨ ਵੱਲੋਂ ਦੇਸ਼ ਦੇ ਗੌਰਵ ਦਾ ਪ੍ਰਤੀਕ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ ਉਥੇ ਨਾਲ ਹੀ ਪੰਜਾਬ ਪੁਲਿਸ ਦੇ ਜਵਾਨਾਂ, ਐਨ.ਸੀ.ਸੀ. ਕੈਡਿਟਾਂ, ਪੰਜਾਬ ਹੋਮਗਾਰਡ ਅਤੇ ਸਕਾਊਟਸ ਵੱਲੋਂ ਸ਼ਾਨਦਾਰ ਪਰੇਡ ਕੀਤੀ ਜਾਵੇਗੀ। ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਉਨਾਂ ਕਿਹਾ ਕਿ ਪਰੇਡ ਅਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਟੀਮਾਂ ਦੀ ਚੋਣ ਕਰਕੇ ਉਨਾਂ ਦਾ ਅਭਿਆਸ ਸ਼ੁਰੂ ਕਰਾ ਦਿੱਤਾ ਜਾਵੇ।
ਉਨਾਂ ਅਗਦੇ ਦੱਸਿਆ ਕਿ ਪਹਿਲੀ ਅਗਸਤ ਤੋ ਂਸਕੂਲਾਂ ਵਿਚ ਰਿਹਰਸਲਾਂ ਕੀਤੀਆਂ ਜਾਣਗੀਆਂ ਅਤੇ 8, 11, 12 ਅਗਸਤ ਨੂੰ ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਰਿਹਰਸਲ ਕੀਤੀ ਜਾਵੇਗੀ ਅਤੇ 13 ਅਗਸਤ ਨੂੰ ਸਟੇਡੀਅਮ ਵਿੱਚ ਫੁੱਲ ਡਰੈੱਸ ਰਿਹਸਲ ਕੀਤੀ ਜਾਵੇਗੀ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਜਸਬੀਰ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ, ਸ੍ਰੀ ਵਿਮਲ ਸੇਤੀਆ ਐਸ.ਡੀ.ਐਮ ਅੰਮ੍ਰਿਤਸਰ-੧, ਸ੍ਰੀ ਰਜਤ ਓਬਰਾਏ ਜ਼ਿਲ੍ਹਾ ਟਰਾਸਪੋਰਟ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …