ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਗੁਰਗੱਦੀ ਦਿਵਸ ਮਨਾਇਆਂ ਗਿਆ।ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਦੀ ਹਾਜਰੀ ਵਿਚ ਵਿਦਿਅਰਥੀਆਂ ਨੇ ਜੁਪਜੀ ਸਾਹਿਬ ਦੀਆਂ ਪੰਜ ਪਓੜੀਆਂ ਦਾ ਪਾਠ ਕਰਨ ਉਪਰੰਤ ਅਰਦਾਸ ਕੀਤੀ ਗਈ।ਸਕੂਲ ਦੇ ਧਾਰਮਿਕ ਵਿਭਾਗ ਵੱਲੋਂ ਅੱਠਵੀਂ ਅਤੇ ਸੱਤਵੀਂ ਜਮਾਤ ਦੇ 22 ਵਿਦਿਆਰਥੀਆਂ ਨੂੰ ਗੁਰਬਾਣੀ ਅਭਿਆਸ ਕੇਂਦਰ ਵਿਖੇ ਸਹਿਜ ਪਾਠ ਆਰੰਭ ਕਰਵਾਏ ਗਏ।ਇਸ ਤੋਂ ਬਾਅਦ ਹਰ ਜਮਾਤ ਵਿਚ ਅਧਿਆਪਕਾਂ ਅਤੇ ਵਿਦਿਆਥੀਆਂ ਨੇ ਜੁਪਜੀ ਸਾਹਿਬ ਦੀਆਂ ਪੰਜ ਪਓੜੀਆਂ ਦਾ ਪਾਠ ਕੀਤਾ।ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਤੋਂ ਸੇਧ ਲੈ ਕੇ ਸੱਚ ਦੇ ਮਾਰਗ ਤੇ ਚਲੱਣ ਅਤੇ ਇਕਾਗਰਤਾ ਨਾਲ ਹਰ ਕੰਮ ਕਰਨ ਦੀ ਪ੍ਰੇਰਨਾ ਦਿੱਤੀ।ਇਸ ਮੌਕੇ ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਧਾਰਮਿਕ ਅਧਿਆਪਕਾ ਸ਼੍ਰੀਮਤੀ ਸੁਖਜੀਤ ਕੌਰ, ਜਸਪਾਲ ਸਿੰਘ ਅਤੇ ਵਿਦਿਆਰਥੀ ਹਾਜਰ ਸਨ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media